26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨਤਮਸਤਕ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਐਗਜ਼ਕੈਟਿਵ ਟੀਮ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਚੁਣੇ ਗਏ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਅੱਜ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਸਮੇਤ ਪਾਰਟੀ ਦੇ ਆਗੂਆਂ, ਯੂਥ ਨਾਲ ਸਬੰਧਤ ਆਗੂਆਂ ਨੇ ਵੀ ਉਨ੍ਹਾਂ ਦਾ ਜਿਥੇ ਨਿੱਘਾ ਸਵਾਗਤ ਕੀਤਾ, ਉਥੇ ਗੁਰੂ ਘਰ ਦੀ ਪ੍ਰੰਪਰਾ ਅਨੁਸਾਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੂੰ ਗੁਰੂ ਘਰ ਦੀ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਤ ਵੀ ਕੀਤਾ ਗਿਆ.। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੇ ਕਿਹਾ ਕਿ ਉਹ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਡੇਰਾ ਅਜਾਪਾਲ ਨਾਭਾ ਪੁੱਜੇ ਸਨ ਅਤੇ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਨਵੀਂ ਚੁਣੀ ਐਗਜ਼ੈਕਟਿਵ ਵਿਚ ਸ਼ਾਮਲ ਕੀਤਾ ਗਿਆ ਹੈ।

ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਐਗਜ਼ਕੈਟਿਵ ਟੀਮ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਚੁਣੇ ਗਏ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਅੱਜ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਸਮੇਤ ਪਾਰਟੀ ਦੇ ਆਗੂਆਂ, ਯੂਥ ਨਾਲ ਸਬੰਧਤ ਆਗੂਆਂ ਨੇ ਵੀ ਉਨ੍ਹਾਂ ਦਾ ਜਿਥੇ ਨਿੱਘਾ ਸਵਾਗਤ ਕੀਤਾ, ਉਥੇ ਗੁਰੂ ਘਰ ਦੀ ਪ੍ਰੰਪਰਾ ਅਨੁਸਾਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੂੰ ਗੁਰੂ ਘਰ ਦੀ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਤ ਵੀ ਕੀਤਾ ਗਿਆ.।ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੇ ਕਿਹਾ ਕਿ ਉਹ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਡੇਰਾ ਅਜਾਪਾਲ ਨਾਭਾ ਪੁੱਜੇ ਸਨ ਅਤੇ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਨਵੀਂ ਚੁਣੀ ਐਗਜ਼ੈਕਟਿਵ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜਥੇਦਾਰ ਬਲਤੇਜ ਸਿੰਘ ਖੌਖ ਨੇ ਮੁੜ ਛੇਵੀਂ ਵਾਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਤੌਰ ਚੁਣੇ ਜਾਣ ਦਾ ਸਵਾਗਤ ਕੀਤਾ ਗਿਆ, ਉਥੇ ਹੀ ਨਵੀਂ ਚੁਣੀ ਐਗਜ਼ੈਕਟਿਵ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ. ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਵੀ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ ਹਨ, ਜਿਨ੍ਹਾਂ ਦੇ ਸ਼ਾਮਲ ਹੋਣ ਨਾਲ ਸ਼ੋ੍ਰਮਣੀ ਕਮੇਟੀ ਪੰਥਕ ਕਾਰਜਾਂ ਵਿਚ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਬਣਾਇਆ ਜਾਵੇਗਾ. ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਐਡਵੋਕੇਟ ਬਬਲੂ ਖੋਰਾ, ਜੱਸਾ ਖੋਖ, ਗੁਰਚਰਨ ਸਿੰਘ ਘਮਰੌਦਾ, ਸਰਬਜੀਤ ਸਿੰਘ ਧੀਰੋ ਮਾਜਰਾ, ਜਗਜੀਤ ਸਿੰਘ ਖੌਖ, ਸੁਖਪਿੰਦਰ ਸਿੰਘ ਐਸਡੀਓ, ਬੱਬਲੂ ਚੌਹਾਨ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਸੁਖਦੇਵ ਸਿੰਘ ਅਕਾਊਟੈਂਟ, ਗਮਦੂਰ ਸਿੰਘ ਰਿਕਾਰਡ ਕੀਪਰ, ਕਰਨੈਲ ਸਿੰਘ ਆਦਿ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ 33 ਲੱਖ 20 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।