26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਨਜ਼ਦੀਕ ਪਿੰਡ ਬਨੇਰਾ ਖੁਰਦ (ਭਾਈ ਕਾਹਨ ਸਿੰਘ ਨਾਭਾ ਦਾ ਜਨਮ ਨਗਰ) ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮੱਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਗਟ ਹੋਣ ਵਕਤ ਦੇਸ਼ ਅਤੇ ਦੁਨੀਆ ਦੀ ਰਾਜਨੀਤਕ ਸਮਾਜਿਕ ਧਾਰਮਿਕ ਅਤੇ ਸੱਭਿਆਚਾਰਕ ਹਾਲਤ ਕੀ ਸੀ ਇਸ ਸਬੰਧੀ ਬਹੁਤ ਵਿਸਥਾਰ ਸਹਿਤ ਚਾਨਣਾ ਪਾਇਆ।

ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਨਜ਼ਦੀਕ ਪਿੰਡ ਬਨੇਰਾ ਖੁਰਦ (ਭਾਈ ਕਾਹਨ ਸਿੰਘ ਨਾਭਾ ਦਾ ਜਨਮ ਨਗਰ) ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸਤਿਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮੱਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਗਟ ਹੋਣ ਵਕਤ ਦੇਸ਼ ਅਤੇ ਦੁਨੀਆ ਦੀ ਰਾਜਨੀਤਕ ਸਮਾਜਿਕ ਧਾਰਮਿਕ ਅਤੇ ਸੱਭਿਆਚਾਰਕ ਹਾਲਤ ਕੀ ਸੀ ਇਸ ਸਬੰਧੀ ਬਹੁਤ ਵਿਸਥਾਰ ਸਹਿਤ ਚਾਨਣਾ ਪਾਇਆ। ਗਿਆਨੀ ਜੀ ਨੇ ਸੰਗਤਾਂ ਨੂੰ ਗੁਰੂ ਮਹਾਰਾਜ ਜੀ ਦੀ ਗੁਰਬਾਣੀ ਅਤੇ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਾਹਿਤ ਦੇ ਹਵਾਲਿਆਂ ਰਾਹੀਂ ਅਵਤਾਰ ਧਾਰਨ ਦੀ ਅਮਰ ਕਥਾ ਨੂੰ ਵਿਸਥਾਰ ਸਹਿਤ ਵਰਣਨ ਕਰਦਿਆਂ ਜ਼ਿਕਰ ਕੀਤਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਮਹਾਰਾਜ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਸਨ ਜਿਨ੍ਹਾਂ ਨੇ ਮਾਨਵਤਾ ਦੇ ਕਲਿਆਣ ਵਾਸਤੇ ਸੱਚ ਦਾ ਪੈਗਾਮ ਚਾਰ ਉਦਾਸੀਆਂ ਦੀ ਯਾਤਰਾ ਦੌਰਾਨ ਦ੍ਰਿੜ ਕਰਵਾਇਆ। ਉਸ ਵਕਤ ਦੀ ਹਾਕਮ ਸ਼੍ਰੇਣੀ ਧਾਰਮਿਕ ਸ਼੍ਰੇਣੀ ਅਤੇ ਮਾਨਵੀ ਸਮਾਜ ਦੇ ਆਗੂਆਂ ਨੂੰ ਇੱਕ ਚੰਗਾ ਮਨੁੱਖ ਬਣਨ ਦਾ ਜੋ ਸੁਨੇਹਾ ਦਿੱਤਾ ਅਤੇ ਅਖੌਤੀ ਧਰਮਾਂ ਦੇ ਬੇਲੋੜੇ ਕਰਮਕਾਂਡਾਂ ਨੂੰ ਤਿਆਗ ਕੇ ਇਕ ਸੁਚੱਜਾ ਮਨੁੱਖ ਕਿਵੇਂ ਬਣਿਆ ਜਾ ਸਕਦਾ ਹੈ ਇਹ ਸਿੱਖ ਧਰਮ ਦਾ ਮੂਲ ਸਿਧਾਂਤ ਸੀ ਜਿਸ ਤੋਂ ਸਭ ਵਰਗਾਂ ਦੇ ਲੋਕਾਂ ਨੇ ਗੁਰੂ ਮਹਾਰਾਜ ਨੂੰ ਸਹਿਯੋਗ ਦਿੱਤਾ। ਸਮੂਹ ਨਗਰ ਨਿਵਾਸੀ ਸੰਗਤਾਂ ਨੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਪਰਵਿੰਦਰ ਸਿੰਘ ਆਕਾਸ਼ਦੀਪ ਸਿੰਘ ਜਸਪਾਲ ਸਿੰਘ ਅਮਰੀਕ ਸਿੰਘ ਰਜਿੰਦਰ ਸਿੰਘ ਗੁਰਦੀਪ ਸਿੰਘ ਜਸਵੀਰ ਸਿੰਘ ਬਲਜਿੰਦਰ ਸਿੰਘ ਸੁਖਦਰਸ਼ਨ ਸਿੰਘ ਗੁਰਬਖਸ਼ੀਸ਼ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਿੰਦਰ ਸਿੰਘ ਸਮੇਤ ਸਮੁੱਚੇ ਨਗਰ ਵਾਸੀਆਂ ਵੱਲੋਂ ਗਿਆਨੀ ਰਾਜਿੰਦਰਪਾਲ ਸਿੰਘ ਦਾ ਸਨਮਾਨ ਵੀ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਨਾਭਾ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਹਾਂ-ਪਰਮਜੀਤ ਸਿੰਘ ਕੈਂਥ ਅਗਲੀ ਖ਼ਬਰ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।