26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੁਲਵਿੰਦਰ ਸਿੰਘ ਅਰਨੋ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ’ਚ ਵੰਡੇ ਸ਼ਾਲ

ਪਾਤੜਾਂ, 26 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੌ ਵੱਲੋਂ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਸ਼ੁਤਰਾਣਾ ਦੇ ਪਿੰਡ ਮੋਮੀਆ, ਸ਼ੁਤਰਾਣਾ, ਬਕਰਾਹਾ,ਕਰਤਾਰਪੁਰ ,ਭੂੰਡਥੇ ,ਜੈਖਰ ਵਿਖੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਸ਼ਾਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਪਿੰਡਾਂ ਦੀਆਂ ਮਹਿਲਾਵਾਂ, ਬਜ਼ੁਰਗਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਸ਼ਾਲਾਂ ਵੰਡ ਕੇ ਸਰਦੀ ਦੇ ਮੌਸਮ ਵਿੱਚ ਨਿੱਘ ਅਤੇ ਸਤਿਕਾਰ ਦੇਣ ਦਾ ਉਪਰਾਲਾ ਕੀਤਾ ਗਿਆ।

ਅਜੀਤ ਡੈਸਕ 27-11-2026
ਪਾਤੜਾਂ, 26 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੌ ਵੱਲੋਂ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਸ਼ੁਤਰਾਣਾ ਦੇ ਪਿੰਡ ਮੋਮੀਆ, ਸ਼ੁਤਰਾਣਾ, ਬਕਰਾਹਾ,ਕਰਤਾਰਪੁਰ ,ਭੂੰਡਥੇ ,ਜੈਖਰ ਵਿਖੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਸ਼ਾਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਪਿੰਡਾਂ ਦੀਆਂ ਮਹਿਲਾਵਾਂ, ਬਜ਼ੁਰਗਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਸ਼ਾਲਾਂ ਵੰਡ ਕੇ ਸਰਦੀ ਦੇ ਮੌਸਮ ਵਿੱਚ ਨਿੱਘ ਅਤੇ ਸਤਿਕਾਰ ਦੇਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਅਰਨੋ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਸਿਰਫ਼ ਇੱਕ ਰਸਮ ਜਾਂ ਮੌਕੇ ਦੀ ਗੱਲ ਨਹੀਂ, ਸਗੋਂ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਅਤੇ ਲੋਕਾਂ ਨਾਲ ਸਾਡੇ ਰਿਸ਼ਤੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਾ, ਲੋੜ ਸਮੇਂ ਉਨ੍ਹਾਂ ਦੇ ਨਾਲ ਖੜ੍ਹਨਾ ਅਤੇ ਸਮਾਜ ਦੇ ਹਰ ਵਰਗ ਤੱਕ ਸਹਾਇਤਾ ਪਹੁੰਚਾਉਣਾ ਹੀ ਅਸਲ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਸਿਆਸਤ ਦਾ ਅਸਲ ਮਕਸਦ ਲੋਕਾਂ ਦੀ ਸੇਵਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਹਲਕਾ ਸ਼ੁਤਰਾਣਾ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਵੀ ਹਲਕਾ ਸ਼ੁਤਰਾਣਾ ਦੇ ਪਿੰਡਾਂ ਵਿੱਚ ਲੋਕ ਭਲਾਈ, ਸਮਾਜਿਕ ਸਾਂਝ ਅਤੇ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਣਗੇ, ਤਾਂ ਜੋ ਲੋਕਾਂ ਨਾਲ ਇਹ ਰਿਸ਼ਤਾ ਸਿਰਫ਼ ਸ਼ਬਦਾਂ ਤੱਕ ਨਹੀਂ, ਸਗੋਂ ਕੰਮਾਂ ਰਾਹੀਂ ਹੋਰ ਮਜ਼ਬੂਤ ਬਣੇ।
ਪਿਛਲੀ ਖ਼ਬਰ ਖ਼ੁਸ਼ਹਾਲ ਪੰਜਾਬ ਰੈਲੀ ਲਈ ਗੁਰਪ੍ਰੀਤ ਜੀ.ਪੀ. ਦੀ ਅਗਵਾਈ ’ਚ 150 ਵਾਹਨਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਗੈਸਟ ਫੈਕਲਟੀ ਦੇ ਅਧਿਆਪਕਾਂ ਦਾ ਧਰਨਾ ਦਸਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।