27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ’ਚ ਸਾਲਾਨਾ ਸਮਾਗਮ ‘ਪ੍ਰਵਾਜ਼ – ਵਿੰਗਜ਼ ਆਫ਼ ਹੋਪ’ ਸ਼ਾਨੋ-ਸ਼ੌਕਤ ਨਾਲ ਸੰਪੰਨ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਮੂੰਗੋ ਵਿਖੇ ਸਾਲਾਨਾ ਸਮਾਗਮ ‘ਪ੍ਰਵਾਜ਼ - ਵਿੰਗਜ਼ ਆਫ਼ ਹੋਪ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਕਲਾ, ਸੱਭਿਆਚਾਰ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ।

ਅਜੀਤ ਡੈਸਕ 28-11-2026
ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਮੂੰਗੋ ਵਿਖੇ ਸਾਲਾਨਾ ਸਮਾਗਮ ‘ਪ੍ਰਵਾਜ਼ - ਵਿੰਗਜ਼ ਆਫ਼ ਹੋਪ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਕਲਾ, ਸੱਭਿਆਚਾਰ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ ਧੂਰੀ (ਪ੍ਰਧਾਨ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ) ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਿੱਖਿਆ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਐਜੂਕੇਸ਼ਨ ਇਗਨਾਈਟਰ ਪ੍ਰਾਈਵੇਟ ਲਿਮਟਿਡ ਦੀ ਸੰਸਥਾਪਕ ਅਤੇ ਸੀ.ਈ.ਓ. ਮਿਸ. ਇਰਬਨਪ੍ਰੀਤ ਕੌਰ ਅਤੇ ਸ਼੍ਰੋਮਣੀ ਕਵੀ ਦਰਸ਼ਨ ਸਿੰਘ ਬੁੱਟਰ ਨੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੀ ਸ਼ੁਰੂਆਤ ਪਰਮਾਤਮਾ ਦੀ ਉਸਤਤ ਅਤੇ ਸਰਸਵਤੀ ਵੰਦਨਾ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬੀ ਵਿਰਸੇ ਦੀ ਝਲਕ ਪੇਸ਼ ਕਰਦੇ ਗਿੱਧਾ, ਭੰਗੜਾ, ਲੁੱਡੀ ਅਤੇ ਗੱਤਕੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਦੇਸ਼ ਭਗਤੀ, ਮਾਂ-ਬੱਚੇ ਦੇ ਪਿਆਰ, ਪਿਤਾ-ਧੀ ਦੇ ਰਿਸ਼ਤੇ ਅਤੇ ਵੱਖ-ਵੱਖ ਦੇਸ਼ਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਏਕਤਾ ਵਿਚ ਅਨੇਕਤਾ ਦੇ ਸੰਦੇਸ਼ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਇਹ ਸਾਬਤ ਕੀਤਾ ਕਿ ਸਾਡੀਆਂ ਭਾਸ਼ਾਵਾਂ, ਪਹਿਰਾਵੇ ਅਤੇ ਸੱਭਿਆਚਾਰ ਵੱਖਰੇ ਹੋਣ ਦੇ ਬਾਵਜੂਦ ਸਾਡੀ ਏਕਤਾ ਹੀ ਸਾਡੀ ਅਸਲ ਤਾਕਤ ਹੈ। ਹਰ ਪੇਸ਼ਕਾਰੀ ਵਿਚ ਵਿਦਿਆਰਥੀਆਂ ਦੀ ਮਿਹਨਤ, ਆਤਮ-ਵਿਸ਼ਵਾਸ ਅਤੇ ਅਧਿਆਪਕਾਂ ਦੀ ਲਗਨ ਸਾਫ਼ ਝਲਕ ਰਹੀ ਸੀ। ਇਸ ਮੌਕੇ ਮੁੱਖ ਮਹਿਮਾਨ ਡਾ. ਜਗਜੀਤ ਸਿੰਘ ਧੂਰੀ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਅਤੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ, ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ, ਮਾਪਿਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਹ ਸਮਾਗਮ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਜੀਵਨ ਵਿਚ ਨਵੀਆਂ ਉਚਾਈਆਂ ਛੂਹਣ ਦੀ ਪ੍ਰੇਰਣਾ ਦੇਣ ਵਾਲਾ ਯਾਦਗਾਰੀ ਮੌਕਾ ਬਣਿਆ। ‘ਪ੍ਰਵਾਜ਼-ਵਿੰਗਜ਼ ਆਫ਼ ਹੋਪ’ ਨੇ ਸੱਚਮੁੱਚ ਹਰ ਵਿਦਿਆਰਥੀ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਨਗਰ ਕੌਂਸਲ ਦੀ ਅਣਗਹਿਲੀ ਕਾਰਨ ਨਾਭਾ ਦੇ ਰਿਆਸਤੀ ਕਿਲ੍ਹੇ ’ਚ ਲੱਗ ਰਹੇ ਹਨ ਗੰਦਗੀ ਦੇ ਢੇਰ ਨੇੜਲੇ ਘਰਾਂ ’ਚ ਰਹਿਣ ਵਾਲੇ... ਅਗਲੀ ਖ਼ਬਰ ਜਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਪਟਿਆਲਾ ਜੇਲ੍ਹ ਦੀਆਂ ਮਹਿਲਾ ਕੈਦੀਆਂ ਲਈ ਨਵੀਂ ਇਲੈਕਟ੍ਰਿਕ ਕਢਾਈ ਮਸ਼ੀਨ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।