28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਟਿਆਲਾ ਦੇ ਵਾਰਡ ਨੰਬਰ 15 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਸ਼ਾਂਤੀ ਪੂਰਵਕ ਸੰਪੰਨ ਹੋਣ ’ ਤੇ ਰਣਜੋਧ ਹਡਾਣਾ ਨੇ ਵੋਟਰਾਂ ਦਾ ਕੀਤਾ ਧੰਨਵਾਦ

ਬਹਾਦਰਗੜ੍ਹ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਦੇ ਵਾਰਡ ਨੰਬਰ 15 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਸ਼ਾਂਤੀ ਪੂਰਵਕ ਸੰਪੰਨ ਹੋਈਆਂ। ਚੋਣ ਪ੍ਰਕਿਰਿਆ ਬੇਹੱਦ ਸੁਖਾਵੇਂ ਅਤੇ ਸ਼ਾਂਤਮਈ ਮਾਹੌਲ ਵਿੱਚ ਮੁਕੰਮਲ ਹੋਣ ‘ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਮੂਹ ਹਲਕਾ ਵਾਸੀਆਂ, ਸੂਝਵਾਨ ਵੋਟਰਾਂ, ਪਾਰਟੀ ਵਰਕਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 29-11-2026
ਬਹਾਦਰਗੜ੍ਹ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਦੇ ਵਾਰਡ ਨੰਬਰ 15 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਸ਼ਾਂਤੀ ਪੂਰਵਕ ਸੰਪੰਨ ਹੋਈਆਂ। ਚੋਣ ਪ੍ਰਕਿਰਿਆ ਬੇਹੱਦ ਸੁਖਾਵੇਂ ਅਤੇ ਸ਼ਾਂਤਮਈ ਮਾਹੌਲ ਵਿੱਚ ਮੁਕੰਮਲ ਹੋਣ ‘ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਮੂਹ ਹਲਕਾ ਵਾਸੀਆਂ, ਸੂਝਵਾਨ ਵੋਟਰਾਂ, ਪਾਰਟੀ ਵਰਕਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਚੋਣਾਂ ਮੌਕੇ ਸੁਖਾਵੇਂ ਪ੍ਰਬੰਧਾਂ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਚੋਣ ਪ੍ਰਕਿਰਿਆ ਉਪਰੰਤ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਲੋਕਤੰਤਰ ਦੇ ਇਸ ਮਹਾਂ-ਪੁਰਬ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਚੋਣ ਅਮਲ ਦੌਰਾਨ ਇਲਾਕਾ ਨਿਵਾਸੀਆਂ ਨੇ ਜਿਸ ਤਰ੍ਹਾਂ ਆਪਸੀ ਪਿਆਰ, ਸਦਭਾਵਨਾ ਅਤੇ ਅਮਨ-ਸ਼ਾਂਤੀ ਦੀ ਮਿਸਾਲ ਪੇਸ਼ ਕੀਤੀ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਲੰਟੀਅਰਾਂ ਅਤੇ ਸਮਰਥਕਾਂ ਦੀ ਦਿਨ-ਰਾਤ ਕੀਤੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਰਕਰਾਂ ਦੇ ਜੋਸ਼ ਅਤੇ ਲੋਕਾਂ ਦੇ ਅਥਾਹ ਪਿਆਰ ਸਦਕਾ ਇਹ ਚੋਣ ਮੁਹਿੰਮ ਪੂਰੀ ਤਰ੍ਹਾਂ ਕਾਮਯਾਬ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਵਾਂਗ ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਕੌਂਸਲਰ, ਸਰਪੰਚ-ਪੰਚ, ਪਾਰਟੀ ਵਲੰਟੀਅਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ - ਭਾਜਪਾ ਗੱਠਜੋੜ ਸਿਆਸੀ ਹੋਂਦ ਬਚਾਉਣ ਦੀ ਮੌਕਾ ਪ੍ਰਸਤ ਸਾਂਝ - ਗਾਧੀ , ਢਿੱਲੋਂ , ਨੰਨੜ੍ਹੇ ਅਗਲੀ ਖ਼ਬਰ ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਦੀ ਯਾਦ ’ ਚ 9 ਦਸੰਬਰ ਨੂੰ ਰੋਹਟਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।