10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਇਕ ਡਰਾਮਾ-ਦਰਸ਼ਨ ਸਿੰਘ ਢਿੱਲਵਾਂ

ਪੰਜਗਰਾਈਂ ਕਲਾਂ, 9 ਅਗਸਤ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ਡਰਾਮਾ ਹੈ। ਪੰਜਾਬ ਅੰਦਰ ਨਸ਼ਿਆਂ ਦੇ ਪ੍ਰਕੋਪ ਦੀ ਅਸਲ ਤਸਵੀਰ ਤਾਂ ਪੰਜਾਬ ਅੰਦਰ ਆਏ ਦਿਨ ਨਸ਼ੇ ਨਾਲ ਨੌਜਵਾਨਾਂ ਦੀ ਮੌਤਾਂ, ਨਸ਼ੇੜੀਆਂ ਵਲੋਂ ਦਿਨ - ਦਿਹਾੜੇ ਲੁੱਟਾਂ-ਖੋਹਾਂ ਅਤੇ ਬੇਗੁਨਾਹ ਦੇ ਕੀਤੇ ਜਾ ਰਹੇ ਕਤਲ ਦੀਆਂ ਅਖ਼ਬਾਰਾਂ ਦੇ ਪੰਨਿਆਂ ਦੇ ਛਪਦੀਆਂ ਖ਼ਬਰਾਂ ਬਿਆਨ ਕਰਦੀਆਂ ਹਨ।

ਅਜੀਤ ਡੈਸਕ 10-08-2026
ਪੰਜਗਰਾਈਂ ਕਲਾਂ, 9 ਅਗਸਤ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮਹਿਜ਼ ਇਕ ਡਰਾਮਾ ਹੈ। ਪੰਜਾਬ ਅੰਦਰ ਨਸ਼ਿਆਂ ਦੇ ਪ੍ਰਕੋਪ ਦੀ ਅਸਲ ਤਸਵੀਰ ਤਾਂ ਪੰਜਾਬ ਅੰਦਰ ਆਏ ਦਿਨ ਨਸ਼ੇ ਨਾਲ ਨੌਜਵਾਨਾਂ ਦੀ ਮੌਤਾਂ, ਨਸ਼ੇੜੀਆਂ ਵਲੋਂ ਦਿਨ - ਦਿਹਾੜੇ ਲੁੱਟਾਂ-ਖੋਹਾਂ ਅਤੇ ਬੇਗੁਨਾਹ ਦੇ ਕੀਤੇ ਜਾ ਰਹੇ ਕਤਲ ਦੀਆਂ ਅਖ਼ਬਾਰਾਂ ਦੇ ਪੰਨਿਆਂ ਦੇ ਛਪਦੀਆਂ ਖ਼ਬਰਾਂ ਬਿਆਨ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਗਰਾਈਂ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰੋਂ ਬੇਰੁਜ਼ਗਾਰੀ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਅੰਦਰ ਆਏ ਦਿਨ ਹੱਕ ਮੰਗਦੇ ਬੇਰੁੁਜ਼ਗਾਰਾਂ ਨੂੰ ਛੱਲੀਆਂ ਵਾਂਗ ਕੁੱਟਿਆ ਜਾਂਦਾ ਅਤੇ ਧੀਆਂ-ਭੈਣਾਂ ਦੀ ਬੇਪਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਦਾ ਜਵਾਬ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਦੇਣਗੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਬੰਨੀ ਬਰਾੜ, ਸਾਬਕਾ ਸਰਪੰਚ ਰਣਜੀਤ ਸਿੰਘ ਰਾਜਾ ਗਿੱਲ, ਸਾਬਕਾ ਸਰਪੰਚ ਬਿਰਛਾ ਸਿੰਘ, ਸਰਪੰਚ ਯੋਧਵੀਰ ਸਿੰਘ, ਕੇਵਲ ਸਿੰਘ ਬਰਾੜ, ਜਗਜੀਤ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ ਗੇਜਾ ਬਰਾੜ, ਸੁੱਚਾ ਸਿੰਘ ਬਰਾੜ, ਸ਼ਿੰਦਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸ਼ਿਵਰਾਜ ਮਿੱਠੜੀ ਦੇ ਘਰ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ‘ਜੈਕ’ ਕੰਪਨੀ ਨੇ ਕੋਟਕਪੂਰਾ ਵਿਖੇ ਆਪਣੀ 31ਵੀਂ ਵਰ੍ਹੇਗੰਢ ਮਨਾਈ, ਨਵਾਂ ਮਾਡਲ 133 ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।