10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ. ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਨੇ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ ਨਹਿਰ ਦੀ ਪਟੜੀ ’ਤੇ ਬੂਟੇ ਲਗਾਏ ਤੇ ਵੰਡੇ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਰਜਿ: ਫ਼ਰੀਦਕੋਟ ਨੇ ਸਾਲ 2026-27 ਦੇ ਦੂਜੇ ਪੜਾਅ ਦੌਰਾਨ ਫ਼ਰੀਦਕੋਟ ’ਚੋਂ ਲੰਘਦੀਆਂ ਜੋੜਵੀਆਂ ਨਹਿਰਾਂ ਦੇ ਨਵਨਵਿਆਉਣ ਤੋਂ ਬਾਅਦ ਸ਼ਹਿਰ ਦੇ ਵਾਤਾਵਰਨ ਪ੍ਰੇਮੀ ਤੇ ਸੰਸਥਾਵਾਂ ਨਾਲ ਮਿਲ ਕੇ ਨਹਿਰ ਦੀਆਂ ਪਟੜੀ ਦੇ ਦੋਵੇਂ ਪਾਸੇ ਬੂਟੇ ਲਗਾ ਕੇ ਸ਼ਹਿਰ ਨੂੰ ਹਰਿਆ ਭਰਿਆ ਕਰਨ ਦਾ ਪ੍ਰਣ ਲਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਿਤਾ ਸਵ: ਸ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਯਾਦ ਵਿਚ ਹਰ ਵਰੇ੍ਹ ਰੁੱਖ ਲਗਾਓ ਅਤੇ ਖ਼ੂਨਦਾਨ ਕੈਂਪ ਦਾ ਕਾਰਜ ਨਿਰੰਤਰ ਕਰ ਰਹੇ ਹਨ।

ਅਜੀਤ ਡੈਸਕ 10-08-2026
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਰਜਿ: ਫ਼ਰੀਦਕੋਟ ਨੇ ਸਾਲ 2026-27 ਦੇ ਦੂਜੇ ਪੜਾਅ ਦੌਰਾਨ ਫ਼ਰੀਦਕੋਟ ’ਚੋਂ ਲੰਘਦੀਆਂ ਜੋੜਵੀਆਂ ਨਹਿਰਾਂ ਦੇ ਨਵਨਵਿਆਉਣ ਤੋਂ ਬਾਅਦ ਸ਼ਹਿਰ ਦੇ ਵਾਤਾਵਰਨ ਪ੍ਰੇਮੀ ਤੇ ਸੰਸਥਾਵਾਂ ਨਾਲ ਮਿਲ ਕੇ ਨਹਿਰ ਦੀਆਂ ਪਟੜੀ ਦੇ ਦੋਵੇਂ ਪਾਸੇ ਬੂਟੇ ਲਗਾ ਕੇ ਸ਼ਹਿਰ ਨੂੰ ਹਰਿਆ ਭਰਿਆ ਕਰਨ ਦਾ ਪ੍ਰਣ ਲਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਿਤਾ ਸਵ: ਸ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਯਾਦ ਵਿਚ ਹਰ ਵਰੇ੍ਹ ਰੁੱਖ ਲਗਾਓ ਅਤੇ ਖ਼ੂਨਦਾਨ ਕੈਂਪ ਦਾ ਕਾਰਜ ਨਿਰੰਤਰ ਕਰ ਰਹੇ ਹਨ। ਉਨ੍ਹਾਂ ਬੂਟਾ ਲਗਾਉਣ ਦੀ ਮੁਹਿੰਮ ਵਿਚ ਵਾਤਾਵਰਨ ਪ੍ਰੇਮੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੁਸਾਇਟੀ ਦੀ ਇਸ ਮੁਹਿੰਮ ਨਾਲ ਜੁੜ ਕਿ ਮਨੁੱਖਤਾ ਦੀ ਵੱਡੀ ਸੇਵਾ ਦੇ ਨਾਲ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ, ਖ਼ੂਸ਼ਬੂਦਾਰ ਬਣਾਉਣ ਅਤੇ ਹਰਿਆ ਭਰਿਆ ਕਰਨ ਲਈ ਵੱਡਮੁੱਲਾ ਯੋਗਦਾਨ ਪਾਉਣ। ਬੱਬੂ ਬਰਾੜ ਨੇ ਦੱਸਿਆ ਕਿ ਇਸ ਸਾਲ ਸੁਸਾਇਟੀ ਵਲੋਂ 21000 ਬੂਟੇ ਵੱਖ ਵੱਖ ਕਿਸਮਾਂ ਦੇ ਜਿਨ੍ਹਾਂ ਵਿਚ ਫ਼ੁੱਲ, ਫ਼ੱਲ ਅਤੇ ਛਾਂਦਾਰ ਪ੍ਰਮੁੱਖ ਹਨ। ਇਸ ਮੌਕੇ ਜਨਰਲ ਸਕੱਤਰ ਮੱਘਰ ਸਿੰਘ ਖਾਲਸਾ, ਜਗਪਾਲ ਸਿੰਘ ਬਰਾੜ ਸਮਾਜ ਸੇਵੀ, ਅਮਰਜੀਤ ਸਿੰਘ ਜੱਜ, ਜਗਦੀਪ ਸਿੰਘ ਸੇਵਾ ਮੁਕਤ ਕਾਨੂੰਗੋ, ਰਘਬੀਰ ਸਿੰਘ, ਨਰਿੰਦਰ ਸਿੰਘ ਬਰਾੜ ਪੀ.ਏ., ਗੁਰਜਿੰਦਰ ਸਿੰਘ ਸਾਬਕਾ ਸਰਪੰਚ ਸ਼ੇਰ ਸਿੰਘ ਵਾਲਾ, ਚਰਨਜੀਤ ਸ਼ਰਮਾ, ਅੰਮ੍ਰਿਤਪਾਲ ਸਿੰਘ ਖਾਲਸਾ, ਜਗਦੀਪ ਸਿੰਘ ਢਿੱਲੋਂ, ਤੇਜਿੰਦਰ ਸਿੰਘ ਸਾਬਕਾ ਸਰਪੰਚ ਬੇਗੂਵਾਲਾ, ਅਰਸ਼ਦੀਪ ਸਿੰਘ ਗਿੱਲ, ਗੋਰਾ ਸੇਖੋਂ, ਗੁਰਬਿੰਦਰ ਸਿੰਘ, ਅਜਾਇਬ ਸਿੰਘ ਸੋਢੀ, ਸੁਖਜਿੰਦਰ ਸਿੰਘ ਬਰਾੜ ਹਰਿੰਦਰਾ ਨਗਰ, ਭਜਨ ਸਿੰਘ ਬਰਾੜ ਪ੍ਰਧਾਨ ਗਰੀਨ ਐਵਿਨਿਊ ਗੁਰਦੁਆਰਾ ਸਾਹਿਬ ਕਮੇਟੀ, ਸਤਨਾਮ ਸਿੰਘ, ਯਾਦਵੀਰ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ਼ ਧਰਨਾ 1 ਸਤੰਬਰ ਨੂੰ ਅਗਲੀ ਖ਼ਬਰ ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸ਼ਿਵਰਾਜ ਮਿੱਠੜੀ ਦੇ ਘਰ ਵਰਕਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।