10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਮਾਨ ਸਿੰਘ ਮੱਲਣ ਦੀ ਬਰਸੀ ਮਨਾਈ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਸੰਗਰਾਮੀ ਉਤਰਾਅਧਿਕਾਰੀ ਸੰਸਥਾ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਡੀ. ਸੀ.

ਅਜੀਤ ਡੈਸਕ 10-08-2026
ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਸੰਗਰਾਮੀ ਉਤਰਾਅਧਿਕਾਰੀ ਸੰਸਥਾ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਮੀਟਿੰਗ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਹ ਮੀਟਿੰਗ ਇਕ ਮਹਾਨ ਸੁਤੰਤਰਤਾ ਸੰਗਰਾਮੀ ਸ. ਮਾਨ ਸਿੰਘ ਮੱਲਣ ਦੀ 53 ਵੀਂ ਬਰਸੀ ਨੂੰ ਮਨਾਉਂਦਿਆਂ ਮੀਟਿੰਗ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸ਼ਰਧਾਂਜਲੀ ਸਮੇਂ ਵਿਚਾਰ ਵਟਾਂਦਰਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਚਾਰ ਸਾਲਾਂ ਤੋਂ ਦੇਸ਼ ਭਗਤ ਪਰਿਵਾਰਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਪਰਿਵਾਰ ਆਪਣੇ ਸੰਵਿਧਾਨਕ ਹੱਕ ਹੀ ਮੰਗਦੇ ਹਨ, ਜਿਵੇਂ ਕਿ ਚੌਥੀ ਪੀੜ੍ਹੀ ਨੂੰ ਸੁਤੰਤਰਤਾ ਸੰਗਰਾਮੀ ਸੂਚੀ ਵਿਚ ਸ਼ਾਮਿਲ ਕਰਨਾ, ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਵਿਚ ਵਾਧਾ ਕਰਨਾ ਅਤੇ ਹੋਰ ਸਨਮਾਨ ਸਹੂਲਤਾਂ ਨੂੰ ਲਾਗੂ ਨਾ ਕਰਨ ਕਰਕੇ ਸੁਤੰਤਰਤਾ ਸੰਗਰਾਮੀ ਪਰਿਵਾਰ ਪਿਛਲੇ ਚਾਰ ਸਾਲਾਂ ਤੋਂ ਨਿਰਾਸ਼ ਹਨ। ਜਿਸ ਦਾ ਖਮਿਆਜ਼ਾ ‘ਆਪ’ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਜਸਕਰਨ ਸਿੰਘ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਧਾਨ ਸਭਾ ਵਿਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਹੱਕ ਵਿਚ ਚੁੱਕੇ ਸਵਾਲਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਾਕਿਆ ਹੀ ਸੱਤਾ ਦੇ ਨਸ਼ੇ ਵਿਚ ਧੁੱਤ ‘ਆਪ’ ਸਰਕਾਰ ਨੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਹੱਕ ਦੇਣ ਲਈ ਚੁੱਪ ਧਾਰੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਲਈ ਪੰਜਾਬ ਸਰਕਾਰ ਤਰੁੰਤ ਨੋਟੀਫਿਕੇਸ਼ਨ ਜਾਰੀ ਕਰੇ। ਮੀਟਿੰਗ ਵਿਚ ਜਨਰਲ ਸਕੱਤਰ ਬਲਜਿੰਦਰ ਸਿੰਘ ਮਧੀਰ, ਜ਼ਿਲ੍ਹਾ ਖਜ਼ਾਨਚੀ ਕੁਲਵੰਤ ਸਿੰਘ ਭਲਾਈਆਣਾ, ਸੁਰਿੰਦਰ ਸਿੰਘ ਵੰਗਲ, ਪ੍ਰੀਤਮ ਸਿੰਘ ਮੱਲਣ, ਗੁਰਤੇਜ ਸਿੰਘ ਮਲੋਟ, ਜਗਜੀਤ ਸਿੰਘ, ਗੁਰਦਾਸ ਸਿੰਘ, ਮੱਖਣ ਸਿੰਘ, ਜਗਦੀਸ ਸਿੰਘ, ਬਲਵਿੰਦਰ ਕੌਰ ਮਿੱਡਾ, ਕੁਲਜੀਤ ਕੌਰ ਅਤੇ ਕਰਮਜੀਤ ਕੌਰ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਵਿਧਾਇਕ ਕਾਕਾ ਬਰਾੜ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।