10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਚੰਦਰ ਮਾਡਲ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮਲੋਟ, 9 ਅਗਸਤ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਪਰੰਪਰਾਵਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਲੋਕ-ਰੰਗ ਅਤੇ ਸੱਭਿਆਚਾਰਕ ਰੰਗਤ ਨਾਲ ਭਰਿਆ ਹੋਇਆ ਨਜ਼ਰ ਆਇਆ।

ਅਜੀਤ ਡੈਸਕ 10-08-2026
ਮਲੋਟ, 9 ਅਗਸਤ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਪਰੰਪਰਾਵਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਲੋਕ-ਰੰਗ ਅਤੇ ਸੱਭਿਆਚਾਰਕ ਰੰਗਤ ਨਾਲ ਭਰਿਆ ਹੋਇਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਤੀਆਂ ਨਾਲ ਸਬੰਧਿਤ ਵੱਖ-ਵੱਖ ਸੱਭਿਆਚਾਰਕ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਪੰਜਾਬੀ ਲੋਕ-ਕਲਾ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਉਨ੍ਹਾਂ ਦੇ ਜੋਸ਼ ਅਤੇ ਉਤਸ਼ਾਹ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚੰਦਰ ਮੋਹਨ ਸੁਥਾਰ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਚਾਨਣਾ ਪਾਇਆ।ਤੀਆਂ ਦੇ ਇਸ ਰੰਗਾਰੰਗ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਨੂੰ ਨੇੜਿਓਂ ਜਾਣਨ ਅਤੇ ਮਹਿਸੂਸ ਕਰਨ ਦਾ ਮੌਕਾ ਦਿੱਤਾ। ਸਮਾਗਮ ਦੌਰਾਨ ਖੁਸ਼ੀ, ਉਤਸ਼ਾਹ ਅਤੇ ਸੱਭਿਆਚਾਰਕ ਰੰਗਾਂ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ। ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਗਈ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ’ਚ ‘ਤੀਆਂ ਤੀਜ ਦੀਆਂ’ ਦਾ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਮਾਨ ਸਿੰਘ ਮੱਲਣ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।