12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਕਿਸਾਨਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ

ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-5 ਅਗਸਤ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਰੁੱਧ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਦੇ ਭੋਗ ਉੱਪਰ ਜਾ ਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਕਾ ਸਿੰਘ ਕੋਟੜਾਂ ਸੂਬਾ ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ ਕਿਹਾ ਕਿ ਰਾਜ ਦੇ ਮੁਖੀ ਦਾ ਕੰਮ ਲੋਕਾਂ ਨੂੰ ਇਨਸਾਫ਼ ਦੇਣਾ ਹੁੰਦਾ ਹੈ ਨਾ ਕਿ ਲੋਕਾਂ ਦੀ ਲੁੱਟ ਕਰਵਾਉਣਾ ਪ੍ਰੰਤੂ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਬੈਂਕਾਂ ਵਲੋਂ ਸ਼ਰ੍ਹੇਆਮ ਲੁੱਟ ਕੀਤੀ ਜਾ ਰਹੀ ਹੈ ਅਤੇ ਲੈਂਡ ਮਾਰਗੇਜ਼ ਬੈਂਕ ਦੀ ਧੋਖਾਧੜੀ ਦੇ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਅਤੇ ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੀਆਂ ਜਿੰਨ੍ਹੀਆਂ ਵੀ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆਂ ਹਨ ਉਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ। ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਕੁਲਤਾਰ ਸਿੰਘ ਸੰਧਵਾਂ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲੈਂਡ ਮਾਰਗੇਜ ਬੈਂਕਾਂ ਵਿਚ ਵੀ ਕਮਰਸ਼ੀਅਲ ਬੈਂਕਾਂ ਦੀ ਤਰ੍ਹਾਂ ਹੀ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਸਬੰਧੀ ਅਤੇ ਬੈਂਕਾਂ ਕੋਲ ਕਿਸਾਨਾਂ ਦੇ ਖਾਲੀ ਪਏ ਚੈੱਕ ਵਾਪਸ ਕਰਵਾਉਣ ਸੰਬੰਧੀ ਪ੍ਰਸਤਾਵ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਦੀਆਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਚੋਰੀ ਹੋਈ ਟਰਾਲੀਆਂ ਸਮੇਤ ਹਰ ਇਕ ਸਮਾਨ ਦੀ ਭਰਪਾਈ ਕੀਤੀ ਜਾਵੇਗੀ ਪ੍ਰੰਤੂ ਪੰਜਾਬ ਸਰਕਾਰ ਵਲੋਂ ਵਾਅਦਾ ਖਿਲਾਫ਼ੀ ਕਰਦੇ ਹੋਏ ਪੰਜਾਬ ਵਿਧਾਨ ਸਭਾ ’ਚ ਕੋਈ ਵੀ ਐਲਾਨ ਨਹੀਂ ਕੀਤਾ ਗਿਆ।

ਮਾਤਾ ਚਿੰਤਪੁਰਨੀ ਲੰਗਰ ਕਮੇਟੀ ਗਿੱਦੜਬਾਹਾ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਅਸ਼ੀਰਵਾਦ ਲੈਂਦੇ ਹੋਏ ਬੇਸਹਾਰਾ ਨੰਦੀ ਗਊਸ਼ਾਲਾ ਦੇ ਪ੍ਰਧਾਨ ਹਰਦੀਪ ਸਿੰਘ ਦੇਦ, ਸ਼ਿੰਪੀ ਬਾਂਸਲ ਅਤੇ ਬਾਬਾ ਨੰਦ ਲਾਲ ਸੇਠ। ਤਸਵੀਰ ਤੇ ਵੇਰਵਾ: ਸ਼ਿਵਰਾਜ ਸਿੰਘ ਬਰਾੜ 12-08-2026
ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-5 ਅਗਸਤ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਰੁੱਧ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਦੇ ਭੋਗ ਉੱਪਰ ਜਾ ਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਕਾ ਸਿੰਘ ਕੋਟੜਾਂ ਸੂਬਾ ਜਨਰਲ ਸਕੱਤਰ ਬੀਕੇਯੂ ਏਕਤਾ ਸਿੱਧੂਪੁਰ ਕਿਹਾ ਕਿ ਰਾਜ ਦੇ ਮੁਖੀ ਦਾ ਕੰਮ ਲੋਕਾਂ ਨੂੰ ਇਨਸਾਫ਼ ਦੇਣਾ ਹੁੰਦਾ ਹੈ ਨਾ ਕਿ ਲੋਕਾਂ ਦੀ ਲੁੱਟ ਕਰਵਾਉਣਾ ਪ੍ਰੰਤੂ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਬੈਂਕਾਂ ਵਲੋਂ ਸ਼ਰ੍ਹੇਆਮ ਲੁੱਟ ਕੀਤੀ ਜਾ ਰਹੀ ਹੈ ਅਤੇ ਲੈਂਡ ਮਾਰਗੇਜ਼ ਬੈਂਕ ਦੀ ਧੋਖਾਧੜੀ ਦੇ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਅਤੇ ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੀਆਂ ਜਿੰਨ੍ਹੀਆਂ ਵੀ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆਂ ਹਨ ਉਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ। ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਕੁਲਤਾਰ ਸਿੰਘ ਸੰਧਵਾਂ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲੈਂਡ ਮਾਰਗੇਜ ਬੈਂਕਾਂ ਵਿਚ ਵੀ ਕਮਰਸ਼ੀਅਲ ਬੈਂਕਾਂ ਦੀ ਤਰ੍ਹਾਂ ਹੀ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਸਬੰਧੀ ਅਤੇ ਬੈਂਕਾਂ ਕੋਲ ਕਿਸਾਨਾਂ ਦੇ ਖਾਲੀ ਪਏ ਚੈੱਕ ਵਾਪਸ ਕਰਵਾਉਣ ਸੰਬੰਧੀ ਪ੍ਰਸਤਾਵ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਦੀਆਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਚੋਰੀ ਹੋਈ ਟਰਾਲੀਆਂ ਸਮੇਤ ਹਰ ਇਕ ਸਮਾਨ ਦੀ ਭਰਪਾਈ ਕੀਤੀ ਜਾਵੇਗੀ ਪ੍ਰੰਤੂ ਪੰਜਾਬ ਸਰਕਾਰ ਵਲੋਂ ਵਾਅਦਾ ਖਿਲਾਫ਼ੀ ਕਰਦੇ ਹੋਏ ਪੰਜਾਬ ਵਿਧਾਨ ਸਭਾ ’ਚ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਜਿਸ ਕਾਰਨ ਰੋਸ ਵਜੋਂ ਅੱਜ 11 ਅਗਸਤ ਨੂੰ ਜਥੇਬੰਦੀ ਵਲੋਂ ਰੇਲਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਉਪਰੰਤ ਹਰਕਤ ਵਿਚ ਆਏ ਹੋਏ ਪ੍ਰਸ਼ਾਸਨ ਵਲੋਂ ਸਵੇਰ ਤੋਂ ਹੀ ਜਥੇਬੰਦੀ ਨਾਲ ਵਾਰ ਵਾਰ ਮੀਟਿੰਗਾਂ ਕੀਤੀਆਂ ਗਈਆਂ ਅਤੇ ਕੱਲ ਤੱਕ ਇਨ੍ਹਾਂ ਮੰਗਾਂ ਦਾ ਹੱਲ ਕਰਨ ਲਈ ਸਮਾਂ ਮੰਗਿਆ ਗਿਆ ਹੈ, ਪ੍ਰਸ਼ਾਸਨ ਵਲੋਂ ਮੰਗੇ ਗਏ ਇਕ ਦਿਨ ਦੇ ਸਮੇਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਇਕ ਦਿਨ ਲਈ ਰੇਲਾਂ ਰੋਕਣ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਕੱਲ ਤੱਕ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਫਿਰ ਜਥੇਬੰਦੀ ਵਲੋਂ ਐਸਕੇਐਮ ਗੈਰ ਰਾਜਨੀਤਿਕ ਦੀ ਅਗਵਾਈ ਵਿਚ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਸਖਤ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਬੋਹੜ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਇੰਦਰਜੀਤ ਸਿੰਘ ਘਣੀਆ ਜਿਲਾ ਜਨਰਲ ਸਕੱਤਰ,ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ, ਤਰਸੇਮ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ,ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ ਰਣ ਸਿੰਘ ਚੱਠਾ ਜਿਲ੍ਹਾ ਜਨਰਲ ਸਕੱਤਰ ਸੰਗਰੂਰ,ਰਾਮਫ਼ਲ ਸਿੰਘ ,ਰੁਪਿੰਦਰ ਸਿੰਘ ਅੰਮ੍ਰਿਤਸਰ,ਜਗਮੀਤ ਸਿੰਘ ਝੋਰੜ ਸ੍ਰੀ ਮੁਕਤਸਰ ਸਾਹਿਬ, ਗੁਰਦਿੱਤਾ ਸਿੰਘ, ਜਸਕਰਨ ਸਿੰਘ ਗੁਰੂ ਹਰਸਹਾਏ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਸੰਬੰਧ ’ਚ ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਵਲੋਂ ਫ਼ਰੀਦਕੋਟ ਦਾ ਦੌਰਾ ਅਗਲੀ ਖ਼ਬਰ ਭਾਜਪਾ ਵਲੋਂ 14 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ-ਕੁਲਦੀਪ ਸਿੰਘ ਭੰਗੇਵਾਲਾ ਨਵ - ਨਿਯੁਕਤ ਭਾਜਪਾ ਜ਼ਿਲ੍ਹਾ ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।