ਆਜ਼ਾਦੀ ਦਿਵਸ ਦੇ ਸੰਬੰਧ ’ਚ ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਵਲੋਂ ਫ਼ਰੀਦਕੋਟ ਦਾ ਦੌਰਾ
ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ-2026 ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ , ਜਿਸ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਫ਼ਰੀਦਕੋਟ, 11 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ-2026 ਦੇ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ , ਜਿਸ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਸਮਾਗਮ ਦੀ ਮਹੱਤਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਧਰੁਵ ਦਈਆ ਆਈ.ਪੀ.ਐਸ, ਡੀ.ਆਈ.ਜੀ. (ਅੰਦਰੂਨੀ ਸੁਰੱਖਿਆ), ਪੰਜਾਬ ਵਲੋਂ ਅੱਜ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਲੋਂ ਮਨਵਿੰਦਰ ਬੀਰ ਸਿੰਘ ਐਸ.ਪੀ. (ਸਥਾਨਕ) ਦੀ ਮੌਜੂਦਗੀ ਵਿਚ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਸੰਵੇਦਨਸ਼ੀਲ ਸਥਾਨਾਂ ਦੀ ਨਿਗਰਾਨੀ, ਚੈਕਿੰਗ ਅਤੇ ਪੁਲਿਸ ਗਸ਼ਤ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਧਰੁਵ ਦਈਆ ਆਈ.ਪੀ.ਐਸ, ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸ਼ੌਪਿੰਗ ਮਾਲਾਂ, ਰੇਲਵੇ ਸਟੇਸ਼ਨਾਂ, ਡਰੱਗ ਹਾਟਸਪਾਟ ਇਲਾਕਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਚੈਕਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਇਨ੍ਹਾਂ ਇਲਾਕਿਆਂ ਵਿਚ ਪੁਲਿਸ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਗਤੀਵਿਧੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਨਸ਼ਿਆਂ ਦੀ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਧਰੁਵ ਦਈਆ ਵਲੋਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਆਮ ਜਨਤਾ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਅਤੇ ਸੁਚੇਤ ਕੀਤਾ ਜਾਵੇ। ਮੀਟਿੰਗ ’ਚ ਤਰਲੋਚਨ ਸਿੰਘ ਡੀ.ਐਸ.ਪੀ (ਸ: ਡ) ਫ਼ਰੀਦਕੋਟ ਤੋਂ ਇਲਾਵਾ ਹੋਰ ਗਜ਼ਟਿਡ ਪੁਲਿਸ ਅਧਿਕਾਰੀ ਅਤੇ ਥਾਣਾ ਮੁਖੀ ਮੌਜੂਦ ਸਨ।