ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
13-08-2026