ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਫ਼ਰੀਦਕੋਟ ਵਲੋਂ ਸਿਵਲ ਸਰਜਨ ਫ਼ਰੀਦਕੋਟ ਰਾਹੀਂ ਡਾਇਰੈਕਟਰ ਦਫ਼ਤਰ ਨੂੰ ਮੰਗ ਪੱਤਰ ਭੇਜਿਆ ਗਿਆ। ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਅਗਸਤ ਨੂੰ ਸਿਹਤ ਵਿਭਾਗ ਦੇ ਦਫ਼ਤਰ ਚੰਡੀਗੜ 34ਏ ਵਿਖੇ ਇਕ ਰੋਸ ਮੁਜ਼ਾਹਰਾ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਉਪਰੰਤ ਮਾਰਚ ਸਿਹਤ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ।
ਅਜੀਤ ਡੈਸਕ
13-08-2026