13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਾਬਾ ਯੋਧਾ ਦਾਸ ਦੀ ਬਰਸੀ ’ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਾਦਿਕ, 12 ਅਗਸਤ (ਆਰ. ਐਸ.

ਅਜੀਤ ਡੈਸਕ 13-08-2026
ਸਾਦਿਕ, 12 ਅਗਸਤ (ਆਰ.ਐਸ.ਧੁੰਨਾ)-ਗੁਰਦੁਆਰਾ ਬਾਉਲੀ ਸਾਹਿਬ ਸ਼ੇਰ ਸਿੰਘ ਵਾਲਾ/ਮਹਿਮੂਆਣਾ ਵਿਖੇ ਬਾਬਾ ਯੋਧਾ ਦਾਸ ਜੀ ਦੀ ਸਾਲਾਨਾ ਬਰਸੀ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਵੇਰ ਸਮੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਹੈੱਡ ਗ੍ਰੰਥੀ ਬਾਬਾ ਵਿਰਸਾ ਸਿੰਘ ਨੇ ਸਭਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਉਪਰੰਤ ਵੱਖ-ਵੱਖ ਰਾਗੀ ਢਾਡੀ ਅਤੇ ਕਵਿਸ਼ਰੀ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਾਬਕਾ ਸਰਪੰਚ ਗੁਰਸ਼ਵਿੰਦਰ ਸਿੰਘ ਬਰਾੜ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੇਲੇ ਵਿਚ ਪੁੱਜੀਆਂ ਸੰਗਤਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਵਲੋਂ ਮੁੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 2500 ਦੇ ਕਰੀਬ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਰਸਮੀਂ ਸ਼ੁਰੂਆਤ ਬਾਬਾ ਵਿਰਸਾ ਸਿੰਘ ਨੇ ਕਰਵਾਈ। ਇਸ ਮੌਕੇ ਡਾ. ਭਾਰਤ ਭੂਸ਼ਨ ਬਲਾਕ ਪ੍ਰਧਾਨ ਸਾਦਿਕ, ਡਾ. ਗੁਰਤੇਜ ਮਚਾਕੀ ਜ਼ਿਲ੍ਹਾ ਜਰਨਲ ਸਕੱਤਰ, ਡਾ. ਜਗਰੂਪ ਸਿੰਘ ਸੰਧੂ, ਡਾ. ਇਕਬਾਲ ਸਿੰਘ ਸੰਧੂ, ਡਾ. ਪ੍ਰਮੇਸ਼ਰ ਸਿੰਘ ਬਲਾਕ ਖਜ਼ਾਨਚੀ, ਡਾ. ਪਿੰਕਾ ਸੰਧੂ, ਡਾ. ਧਰਮਪਾਲ ਸਿੰਘ, ਡਾ. ਗੁਰਮੀਤ ਸਿੰਘ, ਡਾ. ਪਰਮਜੀਤ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਸੁਖਬੀਰ ਸਿੰਘ , ਡਾ. ਰੂਪ ਸਿੰਘ, ਡਾ. ਜੋਗਾ ਸਿੰਘ, ਡਾਕਟਰ ਤਰਸੇਮ ਸਿੰਘ, ਡਾ. ਸ਼ੁਖਦੀਪ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਚੰਦਰ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਬੇਅੰਤ ਸਿੰਘ ਅਤੇ ਲਖਵੀਰ ਕੌਰ ਮਾਨੀ ਵਾਲਾ ਤੇ ਅਧਾਰਿਤ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ। ਇਸ ਮੌਕੇ ਡਾ. ਲਖਵਿੰਦਰ ਸਿੰਘ, ਡਾ. ਰਾਮ ਚੰਦਰ, ਡਾ. ਧਰਮਪਾਲ ਸਿੰਘ, ਡਾ. ਸੁਖਦੀਪ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਵਰਿੰਦਰ ਸ਼ਰਮਾ, ਡਾ. ਬਲਜੀਤ ਸਿੰਘ, ਡਾ. ਕਿ੍ਰਸ਼ਨ ਸਿੰਘ, ਡਾ. ਬਿੰਦਰ ਸਿੰਘ, ਡਾ. ਹਮੀਰ ਸਿੰਘ, ਡਾ. ਵਰਿੰਦਰ ਸ਼ਰਮਾ, ਡਾ. ਤਰਸੇਮ ਸਿੰਘ, ਡਾ. ਹਰਮੀਤ ਸਿੰਘ, ਡਾ. ਬੇਅੰਤ ਸਿੰਘ, ਡਾ. ਜਗਵਿੰਦਰ ਸਿੰਘ, ਡਾ. ਜਸਕਰਨ ਸਿੰਘ, ਡਾ. ਸੁਖਦੀਪ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਬਿੰਦਰ ਸਿੰਘ, ਡਾ. ਰਣਜੀਤ ਸਿੰਘ ਤੋਂ ਇਲਾਵਾ ਬਲਾਕ ਸਾਦਿਕ ਦੇ ਸਮੂਹ ਮੈਂਬਰਾਂ ਨੇ ਅਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਐਸੋਸੀਏਸ਼ਨ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 250 ਦੇ ਕਰੀਬ ਵਾਤਾਵਰਨ ਪ੍ਰੇਮੀਆਂ ਨੂੰ ਫ਼ਲਦਾਰ ਬੂਟੇ ਵੀ ਵੰਡੇ ਗਏ। ਡਾ. ਗੁਰਤੇਜ ਮਚਾਕੀ ਜ਼ਿਲ੍ਹਾ ਜਰਨਲ ਸਕੱਤਰ ਫ਼ਰੀਦਕੋਟ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਮੇਲੇ ’ਤੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ।
ਪਿਛਲੀ ਖ਼ਬਰ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।