14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਵਿਸ਼ੇਸ਼ ਕੈਂਪ-ਡੀ.ਸੀ.

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ.

ਕੁਲਵੰਤ ਗੁੰਬਰ ਨੂੰ ‘ਆਪ’ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰ। ਤਸਵੀਰ: ਪਾਟਿਲ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਕਰਨ ਲਈ ਵੋਟਰਾਂ ਦੀ ਸਹੂਲਤ ਵਾਸਤੇ ਮਿਤੀ 16 ਅਗਸਤ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿਚ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 61 ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿਚ ਫਾਰਮ ਨੰਬਰ 6 ਅਤੇ 8 ਉਪਲਬਧ ਰਹਿਣਗੇ ਅਤੇ ਭਰੇ ਹੋਏ ਫਾਰਮ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿਚ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਿਤ ਫਾਰਮ ਰਾਹੀਂ ਦਾਅਵਾ ਜਾਂ ਇਤਰਾਜ਼ ਦਾਇਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸਹੀ ਅਤੇ ਪਾਰਦਰਸ਼ੀ ਤਿਆਰੀ ਲੋਕਤੰਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿਚ ਜ਼ਰੂਰ ਚੈੱਕ ਕਰਨ।
ਪਿਛਲੀ ਖ਼ਬਰ ਮਲੋਟ ਸਿਟੀਜ਼ਨ ਕਲੱਬ ’ਚ ਪੁਲਿਸ ਛਾਪੇਮਾਰੀ ਮਗਰੋਂ ਤਲਖ਼ੀ ਕਲੱਬ ਪ੍ਰਧਾਨ ਵਲੋਂ ਪੁਲਿਸ ’ ਤੇ ਲਗਾਏ ਗਏ ਗੰਭੀਰ ਦੋਸ਼ , 5 ਖ਼ਿ... ਅਗਲੀ ਖ਼ਬਰ ਜੂਡੋ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਜਿੱਤੇ ਗੋਲਡ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।