ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਤੇ ਹੋਰ ਆਗੂਆਂ ਵਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਲਹਿਜ਼ੇ ਵਿਚ ਨਿਖੇਧੀ ਕੀਤੀ ਹੈ। ਅਕਾਲੀ ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਿਆ।
ਲੋੜਵੰਦਾਂ ਨੂੰ ਮੁਫ਼ਤ ਸਹਾਇਕ ਉਪਕਰਣ ਵੰਡਣ ਸਮੇਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਅਤੇ ਟੀਮ ਦੇ ਮੈਂਬਰ। ਅਜੀਤ ਤਸਵੀਰ
14-08-2026