14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਅਭਿਆਨ ਤਹਿਤ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਜੈਤੋ , 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੇਰਾ ਯੁਵਾ ਭਾਰਤ (ਮਾਈ ਭਾਰਤ), ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਐਮ. ਜੀ.

ਯੂਨੀਵਰਸਿਟੀ ਕਾਲਜ ਜੈਤੋ ਦੇ ਇਨਾਮ ਜੇਤੂ ਵਿਦਿਆਰਥੀ ਕਾਲਜ ਸਟਾਫ਼ ਨਾਲ। ਤਸਵੀਰ: ਗੁਰਚਰਨ ਸਿੰਘ ਗਾਬੜੀਆ 14-08-2026
ਜੈਤੋ , 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੇਰਾ ਯੁਵਾ ਭਾਰਤ (ਮਾਈ ਭਾਰਤ), ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਇਨਾਮ ਆਪਣੇ ਨਾਮ ਕੀਤੇ। ਕਾਵਿ ਉਚਾਰਣ ਮੁਕਾਬਲੇ ਵਿਚ ਬੀ.ਐਸ.ਸੀ. ਭਾਗ ਤੀਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ਵਿਚ ਬੀ.ਐਸ.ਸੀ. ਭਾਗ ਤੀਜਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ ਇਨਾਮ ਜਿੱਤਿਆ। ਭਾਸ਼ਣ ਮੁਕਾਬਲੇ ਵਿਚ ਐਮ.ਏ. (ਪੰਜਾਬੀ) ਭਾਗ ਦੂਜਾ ਦੇ ਵਿਦਿਆਰਥੀ ਜਗਸੀਰ ਸਿੰਘ ਬਰਾੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਘੂ ਫਿਲਮ ਮੁਕਾਬਲੇ ਵਿਚ ਬੀ.ਸੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਅਜੀਜਪਾਲ ਸਿੰਘ ਅਤੇ ਦਿਸ਼ਾਂਤ ਸਿੰਗਲਾ ਨੇ ਪਹਿਲਾ ਇਨਾਮ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ ਬੀ.ਐਸ.ਸੀ. ਭਾਗ ਤੀਜਾ ਦੇ ਵਿਦਿਆਰਥੀ ਅਭਿਨੂਰ ਸਿੰਘ ਸਿੱਧੂ ਨੇ ਪੇਂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਕਾਲਜ ਇੰਚਾਰਜ ਡਾ. ਸਮਰਾਟ ਖੰਨਾ, ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਈਵੈਂਟ ਇੰਚਾਰਜ ਡਾ. ਗੁਰਬਿੰਦਰ ਕੌਰ ਬਰਾੜ, ਡਾ. ਭਵਨਦੀਪ ਉੱਪਲ ਅਤੇ ਪ੍ਰੋ. ਗੁਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕੋਟਸੁਖੀਆ ’ਚ ਮੋਛੇ ਦੇ ਮੇਲੇ ’ਤੇ ਹੋਵੇਗਾ ਵਿਸ਼ਾਲ ਕਬੱਡੀ ਕੱਪ-ਲਖਵਿੰਦਰ ਕੋਟਸੁਖੀਆ ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਵਲੋਂ ਗ੍ਰੰਥੀ ਸਿੰਘ ਦੇ ਬੱਚਿਆਂ ਦੀ ਫ਼ੀਸ ਭਰੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।