14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰੈੱਡ ਰਿਬਨ ਕਲੱਬਾਂ ਵਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਵਿਚ ਰੈਡ ਰਿਬਨ ਕਲੱਬਾਂ ਵਲੋਂ ਜ਼ਿਲ੍ਹਾ ਪੱਧਰੀ ਰੈਡ ਰਨ ਮੈਰਾਥਾਨ ਅੰਤਰਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਕਰਵਾਈ ਗਈ।

ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਕਰਵਾਈ ਗਈ ਰੈਡ ਰਨ ਮੈਰਾਥਨ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਕਾਲਜ ਸਟਾਫ਼ ਨਾਲ। ਅਜੀਤ ਤਸਵੀਰ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਵਿਚ ਰੈਡ ਰਿਬਨ ਕਲੱਬਾਂ ਵਲੋਂ ਜ਼ਿਲ੍ਹਾ ਪੱਧਰੀ ਰੈਡ ਰਨ ਮੈਰਾਥਾਨ ਅੰਤਰਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਕਰਵਾਈ ਗਈ। ਇਹ ਮੈਰਾਥਨ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਕਰਕੇ ਖ਼ੇਡਾਂ ਅਤੇ ਸਮਾਜ ਨਾਲ ਜੋੜਨਾ ਹੈ। ਇਸ ਰੈਡ ਰਨ ਮੈਰਾਥਨ ਵਿਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਲੜਕੀਆਂ ਦੇ ਮੁਕਾਬਲਿਆਂ ਵਿਚੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਸ਼ਕੁੰਤੀ ਕੁਮਾਰੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਲੜਕਿਆਂ ਦੇ ਮੁਕਾਬਲਿਆਂ ਵਿਚੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀ ਸਾਜਨ ਪ੍ਰੀਤ ਸਿੰਘ ਨੇ ਪਹਿਲਾ ਅਤੇ ਨਵਰੀਤ ਪਾਲ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਡਾਕਟਰ ਪੂਜਾ ਭੱਲਾ, ਕਾਲਜ ਬਰਸਰ ਡਾਕਟਰ ਸ਼ਾਲਿਨੀ ਗਰਗ, ਯੂਥ ਕੁਆਰਡੀਨੇਟਰ ਡਾਕਟਰ ਨਰਿੰਦਰਜੀਤ ਸਿੰਘ ਬਰਾੜ ਅਤੇ ਡਾਕਟਰ ਗਗਨਦੀਪ ਕੌਰ ਅਤੇ ਕਾਲਜ ਦੇ ਰੈਡ ਰਿਬਨ ਕਲੱਬਾਂ ਦੇ ਕਨਵੀਨਰ ਡਾਕਟਰ ਸੁਖ ਜੀਤ ਸਿੰਘ ਅਤੇ ਇੰਚਾਰਜ ਪ੍ਰੋਫੈਸਰ ਬੂਟਾ ਸਿੰਘ, ਡਾਕਟਰ ਨਛੱਤਰ ਸਿੰਘ ਅਤੇ ਪ੍ਰੋਫੈਸਰ ਕਿਰਨ ਬਾਲਾ ਨੇ ਸਨਮਾਨਿਤ ਕੀਤਾ। ਇਸ ਰੈਡ ਰਨ ਮੈਰਾਥਨ ਵਿਚ ਆਪਣੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਵੱਖ-ਵੱਖ ਸੰਸਥਾਵਾਂ ਦੇ ਰੈਡ ਰਿਬਨ ਕਲੱਬਾਂ ਦੇ ਇੰਚਾਰਜ ਅਧਿਆਪਕ ਸਾਹਿਬਾਨ ਵੀ ਸ਼ਾਮਿਲ ਹੋਏ। ਇਸ ਮੌਕੇ ਡਾ. ਕੁਲਵਿੰਦਰ ਕੌਰ, ਪ੍ਰੋਫੈਸਰ ਗਗਨਦੀਪ ਸਿੰਘ, ਪ੍ਰੋਫੈਸਰ ਗੌਰਵ ਧਵਨ, ਨੀਨਾ, ਲਖਵਿੰਦਰ ਸ਼ਰਮਾ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅਗਲੀ ਖ਼ਬਰ ਪੰਜਗਰਾਈਂ ਕਲਾਂ ’ਚ ਰਾਤ ਸਮੇਂ ਬਿਜਲੀ ਦੇ ਮੀਟਰ ਚੋਰੀ, ਪੁਰਾਣੇ ਮੀਟਰਾਂ ਨੂੰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।