17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਰੀਬ 100 ਪਰਿਵਾਰਾਂ ਦੇ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਰਹਿਨੁਮਾਈ ਹੇਠ ਹੋਈ।

ਬਾਰਿਸ਼ ਕਾਰਨ ਡਿੱਗੀ ਕਮਰੇ ਦੀ ਛੱਤ। ਤਸਵੀਰ : ਪਰਮਜੀਤ ਸਿੰਘ ਥੇੜੀ 17-08-2026
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਰੀਬ 100 ਪਰਿਵਾਰਾਂ ਦੇ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦੇ ਮੈਂਬਰਾਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਸੰਦੀਪ ਸਿੰਘ ਬਰਾੜ ਨੇ ਕਿਹਾ ਕਿ ਲੋਕਾਂ ਦਾ ਭਾਜਪਾ ਪ੍ਰਤੀ ਲਗਾਤਾਰ ਵੱਧ ਰਿਹਾ ਵਿਸ਼ਵਾਸ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਚ ਹਰ ਐਤਵਾਰ ਨੂੰ ਵਿਸ਼ੇਸ਼ ਤੌਰ ’ਤੇ ਜੁਆਇਨਿੰਗ ਦਿਵਸ ਵਜੋਂ ਰੱਖਿਆ ਗਿਆ ਹੈ, ਜਿਸ ਦੌਰਾਨ ਵੱਖ-ਵੱਖ ਵਰਗਾਂ ਅਤੇ ਪਰਿਵਾਰਾਂ ਨੂੰ ਭਾਜਪਾ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਜੁਆਇਨਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਇਕ ਮਜ਼ਬੂਤ ਸੰਗਠਨ ਖੜ੍ਹਾ ਕਰਨਾ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਸੰਦੀਪ ਸਿੰਘ ਬਰਾੜ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਕੋਠੇ ਹਵਾਨਾ ਨਿਵਾਸੀ ਬਲਵੀਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।