19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨਾ ਵੀ ਵਿਰੋਧੀਆਂ ਦੀ ਗਿਣੀ-ਮਿਥੀ ਸਾਜਿਸ-ਢਿੱਲੋਂ

ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਇਸ ਗੱਲ ਤੋਂ ਅਸੀਂ ਭਲੀ-ਭਾਂਤ ਜਾਣੂ ਹਾਂ ਕਿ ਅਕਾਲੀ ਦਲ (ਬ) ਨੂੰ ਛੱਡ ਕਿ ਬਾਕੀ ਕਈ ਰਾਜਨੀਤਿਕ ਪਾਰਟੀ ਫੁੱਟ ਦਾ ਸ਼ਿਕਾਰ ਹਨ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਮੁੱਠ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੀ ਇਹ ਏਕਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੀ।

ਦਰਬਾਰ ਗੰਜ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰ ਤੇ ਮੈਂਬਰ ਮੀਟਿੰਗ ਕਰਨ ਸਮੇਂ। ਅਜੀਤ ਤਸਵੀਰ 19-08-2026
ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਇਸ ਗੱਲ ਤੋਂ ਅਸੀਂ ਭਲੀ-ਭਾਂਤ ਜਾਣੂ ਹਾਂ ਕਿ ਅਕਾਲੀ ਦਲ (ਬ) ਨੂੰ ਛੱਡ ਕਿ ਬਾਕੀ ਕਈ ਰਾਜਨੀਤਿਕ ਪਾਰਟੀ ਫੁੱਟ ਦਾ ਸ਼ਿਕਾਰ ਹਨ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਮੁੱਠ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੀ ਇਹ ਏਕਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਡੀਨੇਟਰ ਅਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਆਪਣੇ ਗ੍ਰਹਿ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨਾ ਵੀ ਵਿਰੋਧੀਆਂ ਦੀ ਗਿਣੀ-ਮਿਥੀ ਸਾਜਿਸ ਹੈ ਜਿਸ ਦਾ ਸੱਚ ਸਮਾਂ ਆਉਣ ’ਤੇ ਸਾਹਮਣੇ ਆ ਜਾਵੇਗਾ। ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨ ਤਾਂ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਸਫ਼ਲਤਾ ਹਾਸਿਲ ਕਰ ਸਕੇ। ਇਸ ਮੌਕੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਰੇਸ਼ਮ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ, ਅਮਰਜੀਤ ਸਿੰਘ ਢਿੱਲੋਂ, ਮੱਖਣ ਸਿੰਘ ਢਿੱਲੋਂ ਪੰਚ, ਡਾ. ਵੀਰ ਸਿੰਘ ਪੰਚ, ਅਮਰਜੀਤ ਸਿੰਘ ਗੋਂਦਾਰਾ ਸਾਬਕਾ ਪੰਚ, ਨਾਇਬ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਹਮਲੇ ਦੀ ਜਾਂਚ ਹੋਵੇ-ਨਿੰਮਾ ਡੋਡ, ਜਸਪਾਲ ਕਾਂਟਾ ਅਗਲੀ ਖ਼ਬਰ 1 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਸੰਬੰਧੀ ਬੀ.ਕੇ.ਯੂ. ਸਿੱਧੂਪੁਰ ਵਲੋਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।