19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ18 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਭੁੱਟੀਵਾਲਾ ਵਿਖੇ ਪਿਛਲੇ ਦਿਨੀਂ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ ਸੀ। ਜਿਸ ਨਾਲ ਵੱਡਾ ਨੁਕਸਾਨ ਹੋਇਆ।

ਅਜੀਤ ਡੈਸਕ 19-08-2026
ਸ੍ਰੀ ਮੁਕਤਸਰ ਸਾਹਿਬ18 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਭੁੱਟੀਵਾਲਾ ਵਿਖੇ ਪਿਛਲੇ ਦਿਨੀਂ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ ਸੀ। ਜਿਸ ਨਾਲ ਵੱਡਾ ਨੁਕਸਾਨ ਹੋਇਆ। ਇਸ ਸੰਬੰਧ ਵਿੱਚ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਲੜੀ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਹਰੀ ਕੇ ਕਲਾਂ ਦੇ ਪਰਿਵਾਰ ਵੱਲੋਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਗਿਆ। ਇਸ ਮੌਕੇ ਗੁਰੂਕੁੱਲ ਸਕੂਲ ਪਿੰਡ ਹਰੀਕੇ ਕਲਾਂ ਦੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ। ਇਸ ਉਪਰੰਤ ਗ੍ਰੰਥੀ ਬੂਟਾ ਸਿੰਘ ਵਲੋਂ ਅਰਦਾਸ ਕੀਤੀ ਗਈ। ਸਮਾਪਤੀ ਸਮੇਂ ਗ੍ਰੰਥੀ ਸਿੰਘ ਵਲੋਂ ਐਡਵੋਕੇਟ ਪ੍ਰਿਤਪਾਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਡਾ. ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐਡਵੋਕੇਟ ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀ ਅਚਾਨਕ ਵਾਪਰੀ ਘਟਨਾ ਦਾ ਪਿੰਡ ਅਤੇ ਇਲਾਕਾ ਵਾਸੀਆਂ ਨੂੰ ਬਹੁਤ ਵੱਡਾ ਸਦਮਾ ਲੱਗਿਆ। ਜਿਸ ਦੇ ਪਸ਼ਚਾਤਾਪ ਵਜੋਂ ਦੂਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਦਾ ਸੁਭਾਗ ਸਾਡੇ ਪਰਿਵਾਰ ਨੂੰ ਪ੍ਰਾਪਤ ਹੋਇਆ। ਉਨ੍ਹਾਂ ਇਸ ਮੌਕੇ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਉਪਰੰਤ ਸਮੂਹ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਆਗੂਆਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਵਪਾਰ ਮੰਡਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਲਾਲਾਬਾਦ ਰੋਡ ਓਵਰਬ੍ਰਿਜ ਹੇਠ ਲਾਂਘਾ ਖੋਲ੍ਹਣ ਦੀ ਕੀਤੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।