25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਟੱਡੀ ਸਰਕਲ ਨੇ ਐਮੀਨੈਂਸ ਸਕੂਲ ਦੇ ਵਿਦਿਆਰਥੀਆਂ ਦਾ ਲਿਆ ਨੈਤਿਕ ਸਿੱਖਿਆ ਇਮਤਿਹਾਨ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਉਦੇਸ਼ ਨਾਲ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਔਰਤਾਂ ਦੇ ਹਰਮਨ-ਪਿਆਰੇ ਤਿਉਹਾਰ ਤੀਜ ਨੂੰ ਬੜੇ ਹੀ ਉਤਸ਼ਾਹ, ਉਮੰਗ ਅਤੇ ਰਵਾਇਤੀ ਰੰਗ-ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਿਹੜਾ ਪੰਜਾਬੀ ਸੱਭਿਆਚਾਰ ਦੀਆਂ ਰੰਗੀਨ ਅਤੇ ਮਨਮੋਹਕ ਝਲਕੀਆਂ ਨਾਲ ਸਜਿਆ ਨਜ਼ਰ ਆਇਆ।

ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਉਦੇਸ਼ ਨਾਲ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਔਰਤਾਂ ਦੇ ਹਰਮਨ-ਪਿਆਰੇ ਤਿਉਹਾਰ ਤੀਜ ਨੂੰ ਬੜੇ ਹੀ ਉਤਸ਼ਾਹ, ਉਮੰਗ ਅਤੇ ਰਵਾਇਤੀ ਰੰਗ-ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਿਹੜਾ ਪੰਜਾਬੀ ਸੱਭਿਆਚਾਰ ਦੀਆਂ ਰੰਗੀਨ ਅਤੇ ਮਨਮੋਹਕ ਝਲਕੀਆਂ ਨਾਲ ਸਜਿਆ ਨਜ਼ਰ ਆਇਆ। ਸਮਾਗਮ ਦੀ ਮੁੱਖ ਮਹਿਮਾਨ ਸੰਸਥਾ ਦੇ ਡਾਇਰੈਕਟਰ ਅਨੁਪਮਾ ਤੋਲਾ ਸਨ। ਸਮਾਗਮ ਦੌਰਾਨ ਪੰਜਾਬੀ ਵਿਰਸੇ ਨਾਲ ਸਬੰਧਿਤ ਪੁਰਾਤਨ ਵਸਤਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਦਰੀਆਂ, ਬਾਗ਼, ਫੁਲਕਾਰੀਆਂ, ਚਰਖੇ, ਪੱਖੀਆਂ, ਰਵਾਇਤੀ ਬਰਤਨ ਅਤੇ ਰੋਜ਼ਾਨਾ ਜੀਵਨ ਵਿਚ ਵਰਤੀਆਂ ਜਾਂਦੀਆਂ ਹੋਰ ਪੁਰਾਤਨ ਵਸਤਾਂ ਖਿੱਚ ਦਾ ਕੇਂਦਰ ਬਣੀਆਂ। ਇਸ ਪ੍ਰਦਰਸ਼ਨੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪੰਜਾਬ ਦੇ ਅਮੀਰ ਰਵਾਇਤੀ ਜੀਵਨ ਅਤੇ ਸੱਭਿਆਚਾਰ ਨਾਲ ਰੂ-ਬ-ਰੂ ਕਰਵਾਇਆ। ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਿੱਧਾ, ਕਿੱਕਲੀ, ਢੋਲੇ, ਮਾਹੀਏ, ਟੱਪੇ ਅਤੇ ਲੋਕ ਗੀਤਾਂ ਨੇ ਸਮਾਗਮ ਵਿਚ ਪੰਜਾਬੀ ਸੱਭਿਆਚਾਰ ਦੀ ਜੀਵੰਤ ਛਟਾ ਬਿਖੇਰੀ। ਇਨ੍ਹਾਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਵਿਦਿਆਰਥਣਾਂ ਨੇ ਪੰਜਾਬ ਦੀਆਂ ਲੋਕ ਪਰੰਪਰਾਵਾਂ, ਲੋਕ ਗੀਤਾਂ ਅਤੇ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਪੇਸ਼ ਕਰਕੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਇਸ ਮੌਕੇ ਗੁਰਸੀਰਤ ਕੌਰ ਨੇ ਸੀਨੀਅਰ ਮਿਸ ਤੀਜ ਅਤੇ ਗੁਰਨੂਰ ਕੌਰ ਨੇ ਜੂਨੀਅਰ ਮਿਸ ਤੀਜ ਦਾ ਖਿਤਾਬ ਆਪਣੇ ਨਾਮ ਕੀਤਾ, ਜਦਕਿ ਜੋਬਨਪ੍ਰੀਤ ਕੌਰ ਨੂੰ ਮਿਸ ਗ੍ਰੇਸਫੁੱਲ ਦੇ ਖਿਤਾਬ ਨਾਲ ਨਿਵਾਜਿਆ ਗਿਆ। ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਜੇਤੂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੇ ਮੁੱਖ ਮਹਿਮਾਨ ਅਨੁਪਮਾ ਤੋਲਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਕਲਾਵਾਂ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੀ ਸੱਭਿਆਚਾਰਕ ਪਛਾਣ ਪ੍ਰਤੀ ਮਾਣ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੀ ਸਫ਼ਲਤਾ ਲਈ ਯਤਨ ਕਰਨ ਵਾਲੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਕੁਲਜੀਤ ਕੌਰ, ਕੁਲਵੰਤ ਕੌਰ, ਨਿਸ਼ੂ ਗੁਪਤਾ, ਅਮਨਦੀਪ ਕੌਰ, ਸ਼ੈਫੀ ਚੁੱਘ, ਮੁੱਖ ਅਧਿਆਪਕ ਕੁਲਦੀਪ ਸਿੰਘ ਅਤੇ ਮੁੱਖ ਅਧਿਆਪਿਕਾ ਡਿੰਪਲ ਦੀ ਭਰਪੂਰ ਹੌਂਸਲਾ-ਅਫ਼ਜ਼ਾਈ ਕੀਤੀ। ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਤੇ ਮੁੱਖ ਮਹਿਮਾਨ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾਨੇ ਸਮਾਗਮ ਦੀ ਸਫਲਤਾ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਸਮਾਗਮ ਵਿਚ ਪਹੁੰਚੇ ਸਮੂਹ ਮਹਿਮਾਨਾਂ ਅਤੇ ਮਾਪਿਆਂ ਵਲੋਂ ਤੀਜ ਮੇਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਚੇਅਰਮੈਨ ਨੀਲ ਗਰਗ ‘ਆਪ’ ਦੇ ਸਪੋਕਸਪਰਸਨ ਨਿਯੁਕਤ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਨੀਲ... ਅਗਲੀ ਖ਼ਬਰ ਹਲਕੇ ਅੰਦਰ ਭਾਜਪਾ ਦੀ ਲਹਿਰ ਹੋਰ ਤੇਜ਼... ਪਿੰਡ ਗੋਲੇਵਾਲਾ ਦੇ 26 ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।