25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡੀ . ਏ . ਵੀ . ਕਾਲਜ ਵਿਖੇ ਤੀਜ ਦਾ ਤਿਉਹਾਰ ਮਨਾਇਆ

ਮਲੋਟ, 22 ਅਗਸਤ (ਪਾਟਿਲ)-ਡੀ. ਏ.

ਅਜੀਤ ਡੈਸਕ 23-08-2026
ਮਲੋਟ, 22 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਤੀਜ ਦਾ ਤਿਉਹਾਰ ਬੜੇ ਉਤਸਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਸਟਾਫ਼ ਮੈਂਬਰਾਂ ਵਲੋਂ ਪ੍ਰਿੰਸੀਪਲ ਦਾ ਨਿੱਘਾ ਅਤੇ ਰਸਮੀ ਸਵਾਗਤ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਮਹਿੰਦੀ, ਰੰਗੋਲੀ ਅਤੇ ਸਜਾਵਟੀ ਕਲਾਕਾਰੀਆਂ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਸਮਾਗਮ ਦਾ ਸ਼ਾਨਦਾਰ ਸਮਾਪਨ ਜੋਸ਼ੀਲੇ ਗਿੱਧੇ ਦੀ ਪੇਸ਼ਕਾਰੀ ਨਾਲ ਹੋਇਆ, ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ‘ਤਿਉਹਾਰ ਪੁਰਾਣੀਆਂ ਪੀੜ੍ਹੀਆਂ ਦੀਆਂ ਕਹਾਣੀਆਂ, ਕਲਾ-ਰੂਪਾਂ ਅਤੇ ਲੋਕ-ਗੀਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸਾਧਨ ਹੁੰਦੇ ਹਨ। ਕੋ-ਇੰਚਾਰਜ ਪ੍ਰੋ. ਰਾਮ ਮਨੋਜ ਸ਼ਰਮਾ ਅਤੇ ਰਿੰਪੂ ਦਾ ਸਮਾਗਮ ਨੂੰ ਸ਼ਾਨਦਾਰ ਅਤੇ ਸਫਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਮੂਹਿਕ ਛੁੱਟੀ ਲੈਣ ਲਈ ਸਿੱਖਿਆ ਅਧਿਕਾਰੀਆਂ ਨੂੰ ਅਧਿਆਪਕਾਂ ਨੇ ਸੌਂਪੇ ਨੋਟਿਸ ਸਮੂਹਿਕ ਛੁੱਟੀ ਕਰਕੇ 27 ਅਗਸਤ ਦੇ ਮਹਾਂਬੰ... ਅਗਲੀ ਖ਼ਬਰ ਚੇਅਰਮੈਨ ਨੀਲ ਗਰਗ ‘ਆਪ’ ਦੇ ਸਪੋਕਸਪਰਸਨ ਨਿਯੁਕਤ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਨੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।