25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਸ . ਬੀ . ਆਰ . ਐਸ ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਸੈਮੀਨਾਰ ਅਤੇ ਰੈਲੀ ’ ਚ ਲਿਆ ਭਾਗ

ਸਾਦਿਕ, 22 ਅਗਸਤ (ਆਰ. ਐਸ.

ਅਜੀਤ ਡੈਸਕ 23-08-2026
ਸਾਦਿਕ, 22 ਅਗਸਤ (ਆਰ.ਐਸ.ਧੁੰਨਾ)-ਐਸ. ਬੀ. ਆਰ. ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਰੈਡ ਰੀਬਨ ਕਲੱਬ ਵਲੋਂ ਰੈੱਡ ਰਨ ਮੈਰਾਥਨ, ਐਚ.ਆਈ.ਵੀ/ਏਡਜ਼ ਅਤੇ ਨਸ਼ਿਆਂ ਵਿਰੁੱਧ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਤੇ ਰੈਲੀ ਵਿਚ ਉਤਸ਼ਾਹ ਨਾਲ ਭਾਗ ਲਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਅ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥਣਾਂ ਅਤੇ ਨੌਜਵਾਨਾਂ ਨੇ ਸਮਾਜ ਵਿਚ ਐਚ.ਆਈ.ਵੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਰੈਲੀ ਦੌਰਾਨ ‘ਨਸ਼ਿਆਂ ਤੋਂ ਦੂਰ ਰਹੋ, ਸਿਹਤਮੰਦ ਜੀਵਨ ਅਪਣਾਓ’ ਅਤੇ ਐਚ.ਆਈ.ਵੀ/ਏਡਜ਼ ਤੋਂ ਬਚਾਅ ਸਬੰਧੀ ਜਾਗਰੂਕਤਾ ਸੰਦੇਸ਼ ਦਿੱਤੇ ਗਏ। ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਇਆ। ਕਾਲਜ ਦੀ ਪ੍ਰਿੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਦੀ ਭਲਾਈ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਛੋਲਿਆਂ ਅਤੇ ਹਲਵੇ ਦਾ ਲੰਗਰ ਲਗਾਇਆ ਅਗਲੀ ਖ਼ਬਰ ਐਡੀਸ਼ਨਲ ਐਸ.ਐਚ.ਓ. ਹਰਦੇਵ ਸਿੰਘ ਨੇ ਬਾਜਾਖਾਨਾ ਥਾਣੇ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।