25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤੀਆਂ ਤੀਜ ਦੀਆਂ ਦੇ ਪ੍ਰੋਗਰਾਮ ’ ਚ ਗਿੱਧੇ ਤੇ ਬੋਲੀਆਂ ਨੇ ਬੰਨ੍ਹਿਆ ਰੰਗ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-‘ਤੀਆਂ ਤੀਜ ਦੀਆਂ’ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਇਕ ਨਿੱਜੀ ਹੋਟਲ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਸਾਇਨਾ ਗਰਗ, ਨਿਨੂ ਭੰਡਾਰੀ, ਬੰਦਨਾ, ਰਿਚਾ ਅਤੇ ਹਿਮਾਂਸ਼ੀ ਵਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।

ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਰਪੰਚ ਪ੍ਰਿੰਸ ਚਾਵਲਾ। 23-08-2026
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-‘ਤੀਆਂ ਤੀਜ ਦੀਆਂ’ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਇਕ ਨਿੱਜੀ ਹੋਟਲ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਸਾਇਨਾ ਗਰਗ, ਨਿਨੂ ਭੰਡਾਰੀ, ਬੰਦਨਾ, ਰਿਚਾ ਅਤੇ ਹਿਮਾਂਸ਼ੀ ਵਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸੱਭਿਆਚਾਰਕ ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਖਾਸ ਰੰਗ ਬੰਨ੍ਹਿਆ। ਪੰਜਾਬੀ ਮੁਟਿਆਰਾਂ ਨੇ ਰਵਾਇਤੀ ਅੰਦਾਜ਼ ਵਿਚ ਗਿੱਧਾ ਪਾ ਕੇ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਗਿੱਧੇ ਅਤੇ ਬੋਲੀਆਂ ਦੌਰਾਨ ਸਮਾਗਮ ਵਿਚ ਮੌਜੂਦ ਔਰਤਾਂ ਨੇ ਖੂਬ ਆਨੰਦ ਮਾਣਿਆ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਤੀਆਂ ਸਿਰਫ਼ ਇਕ ਤਿਉਹਾਰ ਨਹੀਂ, ਬਲਕਿ ਪੰਜਾਬੀ ਸੱਭਿਆਚਾਰ, ਰਿਸ਼ਤਿਆਂ ਅਤੇ ਪੁਰਾਣੀਆਂ ਰਵਾਇਤਾਂ ਨਾਲ ਜੁੜਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਇਸ ਮੌਕੇ ਸਭਨਾਂ ਵਲੋਂ ਖਾਣ ਪੀਣ ਦੇ ਪ੍ਰੋਗਰਾਮ ਦੇ ਨਾਲ ਨਾਲ ਇੰਨਡੋਰ ਖੇਡਾਂ ਦਾ ਪ੍ਰੋਗਰਾਮ ਕਰਵਾਇਆ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ’ਚ ਬਾਘਾ ਪੁਰਾਣਾ ਹਲਕੇ ਦੇ ਵੱਡੀ ਗਿਣਤੀ ਆਗੂ ਸ਼ਾਮਿਲ ਅਗਲੀ ਖ਼ਬਰ ਛੋਲਿਆਂ ਅਤੇ ਹਲਵੇ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।