23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਕਿਯੂ ਕਾਦੀਆਂ ਦੀ 1 ਸਤੰਬਰ ਦੇ ਚੰਡੀਗੜ੍ਹ ਧਰਨੇ ਸਬੰਧੀ ਮੀਟਿੰਗ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਵਿਖੇ ਪ੍ਰਧਾਨ ਰੂਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਪੁੱਜੇ।

ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਵਿਖੇ ਪ੍ਰਧਾਨ ਰੂਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ’ਚ 1 ਸਤੰਬਰ ਦੇ ਚੰਡੀਗੜ੍ਹ ਜਾਣ ਵਾਲੇ ਟਰੈਕਟਰ ਟਰਾਲੀਆਂ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਭਰਪੂਰ ਸਮਰਥਨ ਮਿਲ ਰਿਹਾ ਹੈ। ਮੀਟਿੰਗ ’ਚ ਬੁਲਾਰਿਆਂ ਨੇ ਦੱਸਿਆ ਕਿ ਇਹ ਧਰਨਾ ਪਾਣੀਆਂ ਦਾ ਮੁੱਦਾ, ਕਿਸਾਨੀ ਕਰਜ਼ਾ ਮਾਫ਼ੀ, ਐਮ.ਐਸ.ਪੀ. ਤੇ ਗਾਰੰਟੀ, ਲੈਂਡ ਪਾਲਿਸੀ ਨੀਤੀ ਰੱਦ ਕਰਨ, ਗੰਨੇ ਦਾ ਭਾਅ ’ਚ ਵਾਧਾ ਕਰਨ, ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਸਬੰਧੀ ਲਗਾਇਆ ਜਾ ਰਿਹਾ ਹੈ। ਜਿਸ ਵਿਚ ਭਾਰੀ ਗਿਣਤੀ ਕਿਸਾਨ, ਮਜ਼ਦੂਰ ਤੇ ਹੋਰ ਸ਼ਾਮਿਲ ਹੋਣਗੇ। ਮੀਟਿੰਗ ਵਿਚ ਰੇਸ਼ਮ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨਛੱਤਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਅਵਤਾਰ ਸਿੰਘ ਢੁੱਡੀ, ਹਰਦੀਪ ਸਿੰਘ ਢੁੱਡੀ, ਜਗਸੀਰ ਸਿੰਘ ਜਨਰਲ ਸਕੱਤਰ, ਰਸ਼ਪਾਲ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਹਰਜਿੰਦਰ ਸਿੰਘ ਸੰਧੂ ਬਲਾਕ ਪ੍ਰਧਾਨ ਫ਼ਰੀਦਕੋਟ, ਹਰਮੰਗਲ ਸਿੰਘ ਗਿੱਲ ਇਕਾਹੀ ਪ੍ਰਧਾਨ, ਗੁਰਵਿੰਦਰ ਸਿੰਘ ਬਲਾਕ ਅਹੁਦੇਦਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 10 ਦਿਨਾਂ ਤੋਂ ਲਾਪਤਾ ਹੋਈਆਂ ਤਿੰਨ ਨਾਬਾਲਗ ਲੜਕੀਆਂ ਦੀ ਮਿਲੀ ਲੋਕੇਸ਼ਨ ਸੋਸ਼ਲ ਮੀਡੀਆ ਅਕਾਊਂਟ ਤੋਂ ਹੋਈਆਂ ਟਰੇਸ-ਐਸ.ਐਚ.ਓ. ਅਗਲੀ ਖ਼ਬਰ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਪਵਨ ਗਰੋਵਰ ਦੇ ਪਿਤਾ ਬਸ਼ੰਬਰ ਨਾਥ ਗਰੋਵਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।