24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰੋਸ ਰੈਲੀ ’ਚ ਲੰਬੀ ਅਤੇ ਮਲੋਟ ਤੋਂ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਰਵਾਨਾ

ਮਲੋਟ, 23 ਅਗਸਤ (ਪਾਟਿਲ)-ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 24-08-2026
ਮਲੋਟ, 23 ਅਗਸਤ (ਪਾਟਿਲ)-ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਹੈਰੀ ਬਰਾੜ, ਕੀਮਤ ਚਰਾਇਆ, ਗੁਰਪ੍ਰੀਤ ਸਿੰਘ ਬਰਾੜ, ਪਰਖਜੀਤ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ ਅਤੇ ਵਰਦਾਨ ਝਾਂਬ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੀ ਗਾਰੰਟੀ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਤੋਂ ਬਾਅਦ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਜਾਵੇਗੀ ਪਰ ਚਾਰ ਸਾਲ ਲੰਘਣ ਦੇ ਬਾਅਦ ਵੀ ਸਰਕਾਰ ਨੇ ਮੁਲਾਜ਼ਮਾਂ ਦੀ ਇਸ ਮੁੱਖ ਮੰਗ ਪ੍ਰਤੀ ਬੇਰੁਖੀ ਅਪਣਾਈ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਰੱਖੀ ਗਈ ਰੋਸ ਰੈਲੀ ਵਿਚ ਹਿੱਸਾ ਲੈ ਕੇ ਆਪਣਾ ਵਿਰੋਧ ਦਰਜ ਕਰਨ ਲਈ ਲੰਬੀ ਅਤੇ ਮਲੋਟ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਮੁਲਾਜ਼ਮ ਰਵਾਨਾ ਹੋਏ। ਅਧਿਆਪਕ ਆਗੂਆਂ ਨੇ ਦੱਸਿਆ ਕਿ ਗੁਜਰਾਤ ਚੋਣਾਂ ਦੌਰਾਨ ਸਿਆਸੀ ਲਾਹਾ ਲੈਣ ਲਈ ਨਵੰਬਰ 2022 ਵਿਚ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਕਰ ਦਿੱਤਾ ਪਰ ਉਹ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਹਾਈ ਕੋਰਟ ਵਿਚ ਮੁਲਾਜ਼ਮਾਂ ਤੋਂ ਡੀਏ ਸੰਬੰਧੀ ਕੇਸ ਹਾਰਨ ਦੇ ਬਾਵਜੂਦ ਵੀ ਕਰਮਚਾਰੀਆਂ ਦਾ ਬਣਦਾ ਮਹਿੰਗਾਈ ਭੱਤਾ ਦੇਣ ਅਤੇ ਹੋਰ ਮੰਗਾਂ ਪ੍ਰਤੀ ਵੀ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਹੈ। ਜੇਕਰ ਸਰਕਾਰੀ ਕਰਮਚਾਰੀਆਂ ਦੀਆ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਅਗਲੇ ਸਾਲ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ।
ਪਿਛਲੀ ਖ਼ਬਰ ਪੀ.ਏ.ਸੀ. ਮੈਂਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ... ਅਗਲੀ ਖ਼ਬਰ ਗਿੱਦੜਬਾਹਾ ਵਿਚ ਬੇਰੋਕ-ਟੋਕ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਸ਼ਹਿਰ ਅੰਦਰਲਾ ਤੇ ਬਾਹਰੀ ਰਸਤਾ ਸੁੰਗੜਿਆ , ਟ੍ਰੈਫ਼ਿਕ ਵਿਵਸਥਾ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।