25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐੱਸ.ਡੀ. ਸਕੂਲ ਵਿਖੇ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ

ਮਲੋਟ, 24 ਅਗਸਤ (ਪਾਟਿਲ)-ਐੱਸ. ਡੀ.

ਅਜੀਤ ਡੈਸਕ 25-08-2026
ਮਲੋਟ, 24 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਆਚਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ ਸੰਬੰਧਿਤ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਨੇ ਇਮਾਨਦਾਰੀ, ਅਨੁਸ਼ਾਸਨ, ਸਦਾਚਾਰ, ਸੇਵਾ-ਭਾਵਨਾ ਤੇ ਸਮਾਜਿਕ ਜ਼ਿੰਮੇਵਾਰੀ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉਤਰ ਦਿੱਤੇ। ਪ੍ਰੀਖਿਆ ਦਾ ਪ੍ਰਬੰਧ ਸਰਬਜੀਤ ਕੌਰ ਅਤੇ ਰੀਤੂ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਤੇ ਚੰਗਾ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਪ੍ਰੀਖਿਆ ਵਿਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਓਲਡ ਇਜ਼ ਗੋਲਡ ਕਲੱਬ ਨੇ ਲਗਾਏ ਬੂਟੇ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।