ਸਰਕਾਰੀ ਕਾਲਜ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਕਾਲਜ ਵੋਟ ਕਮੇਟੀ ਦੇ ਯਤਨਾਂ ਸਦਕਾ ਵਿਦਿਆਰਥੀਆਂ ਦੀ ਵੋਟ ਦੀ ਰਜਿਸਟ੍ਰੇਸ਼ਨ ਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਬਜੀਤ ਸਿੰਘ ਭੁੱਲਰ ਮੀਡੀਆ ਜ਼ੋਨਲ ਸਕੱਤਰ ਮੁੱਖ ਮਹਿਮਾਨ ਵਜੋਂ ਪਹੁੰਚੇ।
ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਵੋਟ ਰਜਿਸਟ੍ਰੇਸ਼ਨ ਤੇ ਟ੍ਰੇਨਿੰਗ ਕੈਂਪ ਦਾ ਦ੍ਰਿਸ਼। ਅਜੀਤ ਤਸਵੀਰ
25-08-2026