ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ, ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ ਦੌਰਾਨ ਜੇਲ੍ਹ ’ਚ ਨਜ਼ਰਬੰਦ ਬੰਦੀਆਂ ਪਾਸੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
26-08-2026