28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਵਿਚਾਰ ਕੀਤੀ ਕਿ 1 ਸਤੰਬਰ ਦਿਨ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਦੇ ਪਾਣੀਆਂ ਦਾ ਮਸਲਾ, ਲੈਂਡ ਪੂਲਿੰਗ ਨੀਤੀ, ਅਮਰੀਕਾ ਭਾਰਤ ਵਪਾਰ ਸਮਝੌਤਾ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਲਈ 7 ਦਿਨਾਂ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ, ਦੇ ਸੰਬੰਧ ਵਿਚ ਵਿਚਾਰਾਂ ਕੀਤੀਆਂ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਟਰੈਕਟਰ-ਟਰਾਲੀਆਂ ਸਮੇਤ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਵਿਚਾਰ ਕੀਤੀ ਕਿ 1 ਸਤੰਬਰ ਦਿਨ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਦੇ ਪਾਣੀਆਂ ਦਾ ਮਸਲਾ, ਲੈਂਡ ਪੂਲਿੰਗ ਨੀਤੀ, ਅਮਰੀਕਾ ਭਾਰਤ ਵਪਾਰ ਸਮਝੌਤਾ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਲਈ 7 ਦਿਨਾਂ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ, ਦੇ ਸੰਬੰਧ ਵਿਚ ਵਿਚਾਰਾਂ ਕੀਤੀਆਂ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਟਰੈਕਟਰ-ਟਰਾਲੀਆਂ ਸਮੇਤ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ ਕਿ ਵੱਧ ਤੋਂ ਵੱਧ ਟਰੈਕਟਰ-ਟਰਾਲੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਮੇਂ ਕਿਸਾਨ ਆਗੂ ਦਲਜੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਰੁਪਾਣਾ, ਸ਼ਿਵਰਾਜ ਸਿੰਘ ਭੰਗਚੜੀ, ਸੁਰਜੀਤ ਸਿੰਘ ਕੋਟਲੀ ਦੇਵਨ, ਭੁਪਿੰਦਰ ਸਿੰਘ ਫੂਲੇਵਾਲਾ, ਬੇਅੰਤ ਸਿੰਘ ਮੁਕਤਸਰ, ਸੁਖਚੈਨ ਸਿੰਘ ਆਸਾ ਬੁੱਟਰ, ਛਿੰਦਰਪਾਲ ਸਿੰਘ ਮੁਕਤਸਰ, ਪੂਰਨ ਸਿੰਘ ਡੱਬਵਾਲੀ ਢਾਬ, ਜਸਵੰਤ ਸਿੰਘ ਡੱਬਵਾਲੀ ਢਾਬ, ਜਗਨਤਾਬ ਸਿੰਘ, ਅਵਤਾਰ ਸਿੰਘ ਫੂਲੇਵਾਲਾ, ਪ੍ਰੇਮਜੀਤ ਸਿੰਘ ਅਕਾਲਗੜ੍ਹ, ਪ੍ਰਤਾਪ ਸਿੰਘ ਅਕਾਲਗੜ੍ਹ, ਸਵਿੰਦਰ ਸਿੰਘ ਰੁਪਾਣਾ, ਹਰਗੋਬਿੰਦ ਸਿੰਘ ਤਾਮਕੋਟ, ਨਿਰਮਲ ਸਿੰਘ ਸੰਗੂਧੌਣ, ਬਚਿੱਤਰ ਸਿੰਘ ਭਗਵਾਨਪੁਰਾ, ਬਿੰਦਰ ਸਿੰਘ ਫੂਲੇਵਾਲਾ, ਬਸੰਤ ਸਿੰਘ ਬਰਾੜ, ਮਨਜੀਤ ਸਿੰਘ ਤਾਮਕੋਟ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਊਸ਼ਾਲਾ ਕਮੇਟੀ ਦੋਦਾ ਨੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਚ ਭਾਰਤ ਵਿਕਾਸ ਪ੍ਰੀਸ਼ਦ ਨੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।