28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐੱਸ.ਡੀ. ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ

ਮਲੋਟ, 27 ਅਗਸਤ (ਪਾਟਿਲ)-ਐੱਸ. ਡੀ.

ਅਜੀਤ ਡੈਸਕ 28-08-2026
ਮਲੋਟ, 27 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਭੈਣਾਂ-ਭਰਾਵਾਂ ਦੇ ਪਵਿੱਤਰ ਤਿਉਹਾਰ ਰੱਖੜੀ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਕਿਸਮਾਂ ਦੀਆਂ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ। ਸਕੂਲ ਦੀ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾਰੰਗ ਸੱਭਿਆ ਚਾਰਕ ਪ੍ਰੋਗਰਾਮ ਤੇ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿਚ ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਤੇ ਬਕਾਏ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।