28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਲੂਮਿੰਗਡੇਲ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ

ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਅਤੇ ਪਿਆਰ ਦੇ ਪ੍ਰਤੀਕ ‘ਰੱਖੜੀ’ ਦੇ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਸਵੇਰ ਦੀ ਸਭਾ ’ਚ ਕਰਵਾਇਆ ਗਿਆ। ਸਕੂਲ ਦੇ ਓ.

ਅਜੀਤ ਡੈਸਕ 28-08-2026
ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਅਤੇ ਪਿਆਰ ਦੇ ਪ੍ਰਤੀਕ ‘ਰੱਖੜੀ’ ਦੇ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਸਵੇਰ ਦੀ ਸਭਾ ’ਚ ਕਰਵਾਇਆ ਗਿਆ। ਸਕੂਲ ਦੇ ਓ.ਏ.ਟੀ. ਵਿਖੇ ਕਰਵਾਈ ਗਈ ਇਸ ਅਸੈਂਬਲੀ ਵਿਚ ਚੌਥੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਰਸ਼ਕਾਂ ਵਜੋਂ ਸ਼ਿਰਕਤ ਕੀਤੀ, ਜਦਕਿ ਚੌਥੀ ‘ਡਵ’ ਅਤੇ ਚੌਥੀ ‘ਹੌਰਨਬਿਲ’ ਜਮਾਤ ਦੇ ਵਿਦਿਆਰਥੀਆਂ ਵਲੋਂ ਇਸ ਦਾ ਬਹੁਤ ਹੀ ਸੁਚੱਜੇ ਢੰਗ ਨਾਲ ਸੰਚਾਲਨ ਕੀਤਾ ਗਿਆ। ਰੱਖੜੀ ਦੇ ਇਸ ਖ਼ਾਸ ਮੌਕੇ ’ਤੇ ਬੱਚਿਆਂ ਨੇ ਵੱਖ-ਵੱਖ ਭਾਸ਼ਾਵਾਂ ਰਾਹੀਂ ਆਪਣੇ ਹਾਵ-ਭਾਵ ਪ੍ਰਗਟ ਕੀਤੇ। ਇਸ ਮੌਕੇ ਬੱਚਿਆਂ ਦੀਆਂ ਕਵਿਤਾਵਾਂ, ਭਾਸ਼ਣ, ਕਹਾਣੀ, ਨਾਟਕ, ਡਾਂਸ, ਐਕਸ਼ਨ ਗੀਤ ਆਦਿ ਸੱਭਿਆਚਾਰਕ ਅਤੇ ਰਚਨਾਤਮਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਉਪਰੰਤ ਸਕੂਲ ਦੇ ਪਿ੍ਰੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਰੱਖੜੀ ਦੇ ਪਵਿੱਤਰ ਰਿਸ਼ਤੇ ਦੀ ਮਹਾਨਤਾ ਦੱਸੀ। ਇਸ ਪ੍ਰੋਗਰਾਮ ਨੇ ਸਭ ਨੂੰ ਆਪਣੇ ਬਚਪਨ ਦੀ ਯਾਦ ਦਿਵਾ ਦਿੱਤੀ ਅਤੇ ਸਾਰਾ ਮਾਹੌਲ ਭਾਵਨਾਵਾਂ ਦੇ ਵਹਿਣ ’ਚ ਵਹਿ ਗਿਆ ਪ੍ਰਤੀਤ ਹੋਇਆ।
ਪਿਛਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਨੇ ਇਕ ਰੋਜ਼ਾ ਜ਼ਿਲ੍ਹਾ ਡੈਲੀਬਰੇਸ਼ਨ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਦਸਮੇਸ਼ ਗੋਲਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।