29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁੱਖ ਮੰਤਰੀ ਦੇ ਟਵੀਟ ਅਤੇ ਚਿਤਾਵਨੀ ਪੱਤਰ ਤੋਂ ਭੜਕੇ ਮੁਲਾਜ਼ਮ, ਧਰਨੇ ਦੌਰਾਨ ਮੁੱਖ ਮੰਤਰੀ ਦੇ ਟਵੀਟ ਅਤੇ ਪੱਤਰ ਦੀਆਂ ਕਾਪੀਆਂ ਫ਼ੂਕੀਆਂ

ਸ੍ਰੀ ਮੁਕਤਸਰ ਸਾਹਿਬ , 28 ਅਗਸਤ ( ਹਰਮਹਿੰਦਰ ਪਾਲ )- ਮਨਿਸਟਰੀਅਲ ਕਾਮਿਆਂ ਵਲੋਂ 21 ਅਗਸਤ ਤੋਂ ਜਾਰੀ ਕਲਮਛੋੜ ਹੜਤਾਲ ਤੋਂ ਬਾਅਦ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੀ ਗਈ ਮਹਾਂ ਹੜਤਾਲ ਤੋਂ ਉਪਰੰਤ ਮੁੱਖ ਮੰਤਰੀ ਪੰਜਾਬ ਵਲੋਂ ਹੜਤਾਲੀਆਂ ਨਾਲ ਗੱਲਬਾਤ ਨਾ ਕਰਨ ਸੰਬੰਧੀ ਕੀਤੇ ਟਵੀਟ ਅਤੇ ਡਿਊਟੀ ’ ਤੇ ਹਾਜ਼ਰੀ ਸੰਬੰਧੀ ਜਾਰੀ ਕੀਤੀ ਚਿੱਠੀ ਤੋਂ ਬਾਅਦ ਮੁਲਾਜ਼ਮਾਂ ਦਾ ਰੋਸ ਹੋਰ ਭੜਕ ਗਿਆ ਹੈ । ਭਾਵੇਂ ਅੱਜ ਮੁਲਾਜ਼ਮਾਂ ਨੇ ਦਫ਼ਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ , ਪਰ ਇਸ ਦੇ ਨਾਲ ਹੀ ਸਰਕਾਰ ਖ਼ਿਲਾਫ਼ ਤਿੱਖੇ ਰੋਸ ਮੁਜ਼ਾਹਰੇ ਵੀ ਜਾਰੀ ਹਨ ।

ਅਜੀਤ ਡੈਸਕ 29-08-2026
ਸ੍ਰੀ ਮੁਕਤਸਰ ਸਾਹਿਬ , 28 ਅਗਸਤ ( ਹਰਮਹਿੰਦਰ ਪਾਲ )- ਮਨਿਸਟਰੀਅਲ ਕਾਮਿਆਂ ਵਲੋਂ 21 ਅਗਸਤ ਤੋਂ ਜਾਰੀ ਕਲਮਛੋੜ ਹੜਤਾਲ ਤੋਂ ਬਾਅਦ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੀ ਗਈ ਮਹਾਂ ਹੜਤਾਲ ਤੋਂ ਉਪਰੰਤ ਮੁੱਖ ਮੰਤਰੀ ਪੰਜਾਬ ਵਲੋਂ ਹੜਤਾਲੀਆਂ ਨਾਲ ਗੱਲਬਾਤ ਨਾ ਕਰਨ ਸੰਬੰਧੀ ਕੀਤੇ ਟਵੀਟ ਅਤੇ ਡਿਊਟੀ ’ ਤੇ ਹਾਜ਼ਰੀ ਸੰਬੰਧੀ ਜਾਰੀ ਕੀਤੀ ਚਿੱਠੀ ਤੋਂ ਬਾਅਦ ਮੁਲਾਜ਼ਮਾਂ ਦਾ ਰੋਸ ਹੋਰ ਭੜਕ ਗਿਆ ਹੈ । ਭਾਵੇਂ ਅੱਜ ਮੁਲਾਜ਼ਮਾਂ ਨੇ ਦਫ਼ਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ , ਪਰ ਇਸ ਦੇ ਨਾਲ ਹੀ ਸਰਕਾਰ ਖ਼ਿਲਾਫ਼ ਤਿੱਖੇ ਰੋਸ ਮੁਜ਼ਾਹਰੇ ਵੀ ਜਾਰੀ ਹਨ । ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੁਸ਼ਪਿੰਦਰ ਸਿੰਘ , ਖੁਸ਼ਕਰਨਜੀਤ ਸਿੰਘ , ਪਰਮਜੀਤ ਸਿੰਘ ਅਤੇ ਹੋਰ ਆਗੂਆਂ ਨੇ ਆਖਿਆ ਕਿ ਹਾਈਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਜਦੋਂ ਪੰਜਾਬ ਸਰਕਾਰ ਨੇ ਡੀ . ਏ . ਦੀ ਕਿਸ਼ਤ ਜਾਰੀ ਨਹੀਂ ਕੀਤੀ ਅਤੇ ਵਾਰ - ਵਾਰ ਸਮਾਂ ਮੰਗਣ ’ ਤੇ ਵੀ ਗੱਲਬਾਤ ਤੋਂ ਭੱਜਦੀ ਰਹੀ , ਤਾਂ ਮੁਲਾਜ਼ਮਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ । ਆਗੂਆਂ ਨੇ ਦਾਅਵਾ ਕੀਤਾ ਕਿ ਬੀਤੇ ਦਿਨ ਦੀ ਮਹਾਂ ਹੜਤਾਲ ਸੌ ਫ਼ੀਸਦੀ ਸਫ਼ਲ ਰਹੀ ਹੈ , ਜਿਸ ਤੋਂ ਘਬਰਾ ਕੇ ਸਰਕਾਰ ਧੱਕੇਸ਼ਾਹੀ ’ ਤੇ ਉਤਰ ਆਈ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਟਵੀਟ ਕਰਕੇ ਇਕ ਪਾਸੇ ਤਾਂ ਮੁਲਾਜ਼ਮਾਂ ਨੂੰ ਪਰਿਵਾਰ ਦਾ ਹਿੱਸਾ ਦੱਸ ਰਹੇ ਹਨ ਅਤੇ ਦੂਜੇ ਪਾਸੇ ਨੌਕਰੀਓਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਸਰਕਾਰ ਦੇ ਇਸ ਦੋਹਰੇ ਮਾਪਦੰਡ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ । ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਹੁਣ 29 ਅਗਸਤ ਨੂੰ ਮੁੱਖ ਮੰਤਰੀ ਨਾਲ ਜਥੇਬੰਦੀ ਦੀ ਹੋਣ ਵਾਲੀ ਮੀਟਿੰਗ ਦੇ ਸਿੱਟਿਆਂ ਤੋਂ ਬਾਅਦ ਹੀ ਅਗਲੇ ਤਿੱਖੇ ਸੰਘਰਸ਼ ਦਾ ਉਲੇਖ ਕੀਤਾ ਜਾਵੇਗਾ । ਧਰਨੇ ਦੇ ਅਖ਼ੀਰ ਵਿਚ ਗ਼ੁੱਸੇ ਵਿਚ ਆਏ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ਅਤੇ ਸਰਕਾਰੀ ਪੱਤਰ ਦੀਆਂ ਕਾਪੀਆਂ ਸ਼ਰੇ੍ਹਆਮ ਫ਼ੂਕ ਕੇ ਆਪਣਾ ਰੋਸ ਪ੍ਰਗਟ ਕੀ ਤਾ । ਰੋਸ ਪ੍ਰਦਰਸ਼ਨ ਦੌਰਾਨ ਜਿੱਥੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ , ਉੱਥੇ ਹੀ ਸਰਕਾਰੀ ਧਮਕੀਆਂ ਦਾ ਜਵਾਬ ਦਿੰਦਿਆਂ ਇਕ ਨਵਾਂ ਚੁਣੌਤੀਪੂਰਨ ਨਾਅਰਾ ਗੂੰਜਿਆ । ਮੁਲਾਜ਼ਮਾਂ ਨੇ ਸਾਫ਼ ਸ਼ਬਦਾਂ ਵਿਚ ਸੁਨੇਹਾ ਦਿੱਤਾ ਕਿ ਉਹ ਸਰਕਾਰ ਵਲੋਂ ਦਿੱਤੀ ਜਾ ਰਹੀ ਕਿਸੇ ਵੀ ਧਮਕੀ ਜਾਂ ਡਰਾਵੇ ਤੋਂ ਡਰਨ ਵਾਲੇ ਨਹੀਂ ਹਨ ।
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਦੂਜੇ ਦਿਨ ਵੀ ਝੰਡਾ ਮਾਰਚ ਕੱਢਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਸਾਈਕਲ ਸਵਾਰ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।