29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ -ਭਾਜਪਾ ਆਗੂ

ਬਰਗਾੜੀ, 28 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸੱਤ੍ਹਾ ’ਚ ਆਉਣ ਤੇ ਧਰਨੇ, ਮੁਜ਼ਾਹਰਿਆਂ ਦਾ ਸੱਭਿਆਚਾਰ ਖ਼ਤਮ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਰਾਜ ’ਚ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਇਤਿਹਾਸਕ ਇੱਕਠ ਕਰਨੇ ਪਏ। ਪ੍ਰੰਤੂ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਉੱਪਰ ਸਰਕਾਰੀ ਜ਼ਬਰ ਕੀਤਾ ਜਾ ਰਿਹਾ ਹੈ।

ਡਾ. ਬਲਵਿੰਦਰ ਸਿੰਘ ਬਰਗਾੜੀ 29-08-2026
ਬਰਗਾੜੀ, 28 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸੱਤ੍ਹਾ ’ਚ ਆਉਣ ਤੇ ਧਰਨੇ, ਮੁਜ਼ਾਹਰਿਆਂ ਦਾ ਸੱਭਿਆਚਾਰ ਖ਼ਤਮ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਰਾਜ ’ਚ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਇਤਿਹਾਸਕ ਇੱਕਠ ਕਰਨੇ ਪਏ। ਪ੍ਰੰਤੂ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਉੱਪਰ ਸਰਕਾਰੀ ਜ਼ਬਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਨੇ ਆਪਣੇ ਗ੍ਰਹਿ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਹੜੇ ਸੱਤ੍ਹਾ ’ਚ ਆਉਣ ਤੋਂ ਪਹਿਲਾਂ ਇਹ ਕਹਿੰਦੇ ਸਨ ਕਿ ਜੇਕਰ ਆਮ ਆਦਮੀ ਪਾਰਟੀ ਸੱਤ੍ਹਾ ’ਚ ਆਈ ਤਾਂ ਆਪਣੇ ਹੱਕ ਮੰਗਣ ਲਈ ਕਿਸੇ ਵੀ ਵਰਗ ਨੂੰ ਕੋਈ ਸ਼ੰਘਰਸ ਕਰਨ ਦੀ ਲੋੜ ਨਹੀਂ ਪਵੇਗੀ। ਪ੍ਰੰਤੂ ਅੱਜ ਸਭ ਵਰਗ ਜਿੰਨ੍ਹਾਂ ’ਚ ਕਿਸਾਨ, ਮਜ਼ਦੂਰ, ਕੱਚੇ ਕਾਮੇ, ਬੇਰੁਜ਼ਗਾਰ ਨੌਜਵਾਨ, ਆਸ਼ਾ ਵਰਕਰ, ਡਾਕਟਰ, ਆਂਗਣਵਾੜੀ ਵਰਕਰ ਆਦਿ ਸ਼ਾਮਿਲ ਹਨ ਸਭ ਨੂੰ ਆਪਣੇ ਹੱਕਾਂ ਲਈ ਸ਼ੰਘਰਸ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਸਭ ਵਰਗਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਉਪਰ ਜ਼ਬਰ ਕਰਨ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਤਾਂ ਉਨ੍ਹਾਂ ਨੂੰ ਸੜ੍ਹਕਾਂ ’ਤੇ ਉੱਤਰਣ ਲਈ ਮਜ਼ਬੂਰ ਨਾ ਹੋਣਾ ਪਵੇ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਆਤਮਾ ਰਾਜ, ਗੁਰਤੇਜ ਸਿੰਘ, ਕੁਲਦੀਪ ਸਿੰਘ ਪੰਚ, ਜਸਵਿੰਦਰ ਕੌਰ, ਸੁਖਦੀਪ ਕੌਰ ਪੰਚ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ -ਡਿਪਟੀ ਕਮਿਸ਼ਨਰ ਅਗਲੀ ਖ਼ਬਰ ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।