ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ’ ਚ ਰਾਸ਼ਟਰੀ ਖੇਡ ਦਿਵਸ ਮਨਾਇਆ
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਮੌਕੇ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ‘ਖੇਡੇਗਾ ਭਾਰਤ, ਜਿੱਤੇਗਾ ਭਾਰਤ ਦੇ ਥੀਮ ਤਹਿਤ ਕਰਵਾਈਆਂ ਗਈਆਂ।
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਮੌਕੇ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ‘ਖੇਡੇਗਾ ਭਾਰਤ, ਜਿੱਤੇਗਾ ਭਾਰਤ ਦੇ ਥੀਮ ਤਹਿਤ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ, ਜਿਸ ਰਾਹੀਂ ਉਨ੍ਹਾਂ ਨੇ ਖੇਡਾਂ ਪ੍ਰਤੀ ਜਾਗਰੂਕਤਾ, ਸਿਹਤਮੰਦ ਜੀਵਨ-ਸ਼ੈਲੀ ਅਤੇ ਸਰਗਰਮ ਭਾਗੀਦਾਰੀ ਦਾ ਸੰਕਲਪ ਲਿਆ। ਇਸੇ ਲੜੀ ਤਹਿਤ ‘ਇਕ ਘੰਟਾ ਖੇਡ ਦੇ ਮੈਦਾਨ ਵਿਚ’ ਰੱਸਾਕਸ਼ੀ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਪੂਰੇ ਜੋਸ਼, ਉਤਸਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਟੀਮ ਭਾਵਨਾ, ਅਨੁਸ਼ਾਸ਼ਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਦੇਖਣ ਨੂੰ ਮਿਲੀ। ਪਿ੍ਸੀਪਲ ਡਾ. ਗੁਲਸਨ ਕੁਮਾਰ ਆਹੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਟੀਮ ਭਾਵਨਾ ਦਾ ਵਿਕਾਸ ਵੀ ਕਰਦੀਆਂ ਹਨ। ਇਸ ਦਿਵਸ ਨੂੰ ਸਫ਼ਲ ਬਣਾਉਣ ਵਿਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਮਨਦੀਪ ਕੌਰ, ਗੁਰਤੇਜ ਸਿੰਘ ਅਤੇ ਹਰਨੀਤ ਕੌਰ ਦਾ ਵਿਸੇਸ ਯੋਗਦਾਨ ਰਿਹਾ।