ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ ਹੋਇਆ
ਜੈਤੋ, 29 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ), ਗੰਗਸਰ, ਜੈਤੋ ਦੇ ਪਿ੍ਸੀੰਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਅਜੀਤ ਡੈਸਕ
30-08-2026