ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਅਰਦਾਸ ਸਮਾਗਮ
ਤਲਵੰਡੀ ਸਾਬੋ, 29 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੋਏ ਆਦੇਸ਼ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਿਕ ਗੁਰਦੁਆਰਾ ਸਾਹਿਬਾਨ ‘ਚ ਆਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਅਰਦਾਸ ਸਮਾਗਮ ਕਰਵਾਉਣ ਦੀ ਲੜੀ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਸਮਾਗਮ ਕਰਵਾਇਆ ਗਿਆ। ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਤਲਵੰਡੀ ਸਾਬੋ, 29 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੋਏ ਆਦੇਸ਼ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਿਕ ਗੁਰਦੁਆਰਾ ਸਾਹਿਬਾਨ ‘ਚ ਆਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਅਰਦਾਸ ਸਮਾਗਮ ਕਰਵਾਉਣ ਦੀ ਲੜੀ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਸਮਾਗਮ ਕਰਵਾਇਆ ਗਿਆ। ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਅਰਦਾਸ ਕੀਤੀ ਗਈ। ਗਿਆਨੀ ਆਲਮ ਸਿੰਘ ਕਥਾਵਾਚਕ ਵਲੋਂ ਪਾਵਨ ਹੁਕਮ ਸਰਵਨ ਕਰਵਾਇਆ ਗਿਆ। ਗਿਆਨੀ ਗੁਰਜੰਟ ਸਿੰਘ ਵਧੀਕ ਹੈੱਡ ਗ੍ਰੰਥੀ ਵਲੋਂ ਬੰਦੀ ਸਿੰਘਾਂ ਦੇ ਹਾਲਾਤਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਗਿਆ। ਅਰਦਾਸ ਸਮਾਗਮ ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਸ ਦੇਸ਼ ਅੰਦਰ ਦੋ ਕਾਨੂੰਨ ਚਲਦੇ ਹਨ। ਇੱਕ ਪਾਸੇ ਜਿਹੜੇ ਘਿਨਾਉਣੇ ਅਤੇ ਸੰਗੀਨ ਦੋਸ਼ਾਂ ਤਹਿਤ ਜੇਲ੍ਹਾਂ ‘ਚ ਜਾਂਦੇ ਹਨ ਉਹ ਹਰ ਤੀਜੇ ਦਿਨੋਂ ਫਰਲੋ ਤੇ ਘੁੰਮਦੇ ਹਨ ਦੂਜੇ ਪਾਸੇ ਜਿਹੜੇ ਸਾਡੇ ਸਿੰਘਾਂ ਨੇ ਅਨਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ, ਧਰਮ ਦੇ ਕਾਰਜ ਕੀਤੇ ਉਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਅ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਨਿਯਮਾਂ ਮੁਤਾਬਿਕ ਬਣਦੀ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਜਿਸ ਤੋਂ ਪਤਾ ਲੱਗਦੈ ਕਿ ਸਰਕਾਰਾਂ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਅਪਨਾ ਰਹੀਆਂ ਹਨ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰਾਂ ਨੂੰ ਜਲਦ ਬੰਦੀ ਸਿੰਘਾਂ ਦੀ ਰਿਹਾਈ ਕਰਨੀ ਚਾਹੀਦੀ ਹੈ। ਅਰਦਾਸ ਸਮਾਗਮ ਦੌਰਾਨ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮਨਦੀਪ ਸਿੰਘ, ਗੁਰਸੇਵਕ ਸਿੰਘ ਕਿੰਗਰਾ, ਗੁਰਦੇਵ ਸਿੰਘ ਸੰਧੂ, ਅਜੈਬ ਸਿੰਘ ਤੋਂ ਇਲਾਵਾ ਤਖਤ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।