ਸ਼੍ਰੋਮਣੀ ਅਕਾਲੀ ਦਲ (ਬ) ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ-ਹਰਮੇਲ ਸਿੰਘ ਗੋਰਾ
ਬਾਜਾਖਾਨਾ, 30 ਅਗਸਤ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਆਪਣੇ ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ ਅਤੇ ਸਮਾਂ ਆਉਣ ’ਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਜਾਖਾਨਾ ਦੇ ਸਾਬਕਾ ਸਰਪੰਚ ਅਤੇ ਟਕਸਾਲੀ ਅਕਾਲੀ ਆਗੂ ਹਰਮੇਲ ਸਿੰਘ ਗੋਰਾ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ।
ਬਾਜਾਖਾਨਾ, 30 ਅਗਸਤ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਆਪਣੇ ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ ਅਤੇ ਸਮਾਂ ਆਉਣ ’ਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਜਾਖਾਨਾ ਦੇ ਸਾਬਕਾ ਸਰਪੰਚ ਅਤੇ ਟਕਸਾਲੀ ਅਕਾਲੀ ਆਗੂ ਹਰਮੇਲ ਸਿੰਘ ਗੋਰਾ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿੰਨ੍ਹਾਂ ’ਚ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਆਦਿ ਸ਼ਾਮਿਲ ਹਨ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਦੀ ਮਰਿਯਾਦਾ ਨੂੰ ਕਾਇਮ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਖਤ ਮਿਹਨਤ ਕਰਨਗੇ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਯਾਦਵਿੰਦਰ ਸਿੰਘ ਜ਼ੈਲਦਾਰ, ਸਰਕਲ ਬਾਜਾਖਾਨਾ ਦੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਪਰਗਟ ਸਿੰਘ ਬਰਾੜ, ਹਰਿੰਦਰ ਸਿੰਘ ਵੜਿੰਗ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਗੁਰਜੰਟ ਸਿੰਘ ਬਰਾੜ, ਜਗਸੀਰ ਸਿੰਘ ਬਾਜਾਖਾਨਾ, ਕੁਲਦੀਪ ਸਿੰਘ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਗੋਰਾ ਸਿੰਘ ਢਿੱਲੋਂ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸੁਖਮਨ ਸਿੰਘ ਮੱਲਾ, ਬੇਅੰਤ ਸਿੰਘ ਲੰਭਵਾਲੀ, ਪੱਪੂ ਗੋਇਲ ਪ੍ਰਧਾਨ ਵਪਾਰ ਮੰਡਲ ਸਰਕਲ ਬਾਜਾਖਾਨਾ, ਜਗਨੂੰ ਲੰਭਵਾਲੀ, ਜਥੇਦਾਰ ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਝੱਖੜਵਾਲਾ, ਦਰਸ਼ਨ ਸਿੰਘ ਸਿੱਧੂ, ਬਿੱਟੂ ਬਾਜਵਾ, ਸਤਪਾਲ ਸਿੰਘ ਸਰਪੰਚ, ਪ੍ਰਭਦੀਪ ਸਿੰਘ ਬਾਜਾਖਾਨਾ, ਸਾਬਕਾ ਸਰਪੰਚ ਗੁਰਮੀਤ ਸਿੰਘ ਉਕੰਦਵਾਲਾ, ਭੁਪਿੰਦਰ ਸਿੰਘ ਉਕੰਦਵਾਲਾ, ਸਾਬਕਾ ਸਰਪੰਚ ਗੁਰਦਿੱਤ ਸਿੰਘ ਆਦਿ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।