30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜਸਵਿੰਦਰ ਸਿੰਘ ਵੱਡਾ ਘਰ 'ਆਪ' ਦੇ ਬਲਾਕ ਪ੍ਰਧਾਨ ਬਣੇ <br/>

ਅਜੀਤ ਡੈਸਕ 02-01-2026
ਨੱਥੂਵਾਲਾ ਗਰਬੀ, 1 ਜਨਵਰੀ (ਨਵਦੀਪ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਬਲਾਕ ਪ੍ਰਧਾਨ ਐਲਾਨੇ ਗਏ | ਇਸੇ ਹੀ ਲੜੀ 'ਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਐਲਾਨੇ ਬਲਾਕ ਪ੍ਰਧਾਨਾਂ 'ਚ ਸੀਨੀਅਰ ਆਗੂ ਜਸਵਿੰਦਰ ਸਿੰਘ ਵੱਡਾ ਘਰ ਨੂੰ ਕਿਸਾਨ ਸੈੱਲ ਦੇ ਬਲਾਕ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਨੂੰ ਬਲਾਕ ਪ੍ਰਧਾਨ ਲਗਾਏ ਜਾਣ 'ਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੂੰ ਬਲਾਕ ਪ੍ਰਧਾਨ ਲਗਾਏ ਜਾਣ ਤੇ ਰਣਜੀਤ ਸਿੰਘ ਟੀਟੂ ਉਪ ਪ੍ਰਧਾਨ ਨਗਰ ਕੌਂਸਲ ਬਾਘਾ ਪੁਰਾਣਾ, ਕਰਮਜੀਤ ਕੌਰ ਸਰਪੰਚ ਵੱਡਾ ਘਰ, ਸੁਖਨਾਮ ਸਿੰਘ ਸਰਪੰਚ, ਸੀਨੀਅਰ ਆਗੂ ਜਗਮੋਹਨ ਸਿੰਘ ਲੰਗੇਆਣਾ, ਨਿਰਵੈਰ ਸਿੰਘ ਸਰਪੰਚ, ਮਨਦੀਪ ਕੱਕੜ ਐਮ.ਸੀ. ਬਾਘਾ ਪੁਰਾਣਾ, ਬਲਵਿੰਦਰ ਸਿੰਘ ਮਾਹਲਾ ਕਲਾਂ, ਗੁਰਪ੍ਰੀਤ ਸਿੰਘ ਮਾਹਲਾ ਖ਼ੁਰਦ ਅਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਭਲੂਰ ਵਿਖੇ ਭਾਜਪਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।