01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੁਨੀਲ ਕੁਮਾਰ ਸੰਨੀ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਰਜਿੰਦਰ ਸਿੰਘ ਧੁੰਨਾ, ਤਨਵੀਨ ਸਿੰਘ ਮੱਕੜ ਤੇ ਹੋਰ | ਅਜੀਤ ਤਸਵੀਰ <br/> 02-01-2026
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਰਜਿੰਦਰ ਸਿੰਘ ਧੁੰਨਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੁਨੀਲ ਕੁਮਾਰ ਸੰਨੀ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਸੰਜੇ ਕੁਮਾਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਵੇਂ ਬਣੇ ਪ੍ਰਧਾਨ ਤੇ ਮੀਤ ਪ੍ਰਧਾਨ ਨੂੰ ਹਾਰ ਪਹਿਨਾ ਕੇ ਵਧਾਈ ਦਿੱਤੀ ਅਤੇ ਨਿਯੁਕਤੀ ਦਾ ਸਵਾਗਤ ਕੀਤਾ | ਇਸ ਮੌਕੇ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਵਰਕਿੰਗ ਕਮੇਟੀ ਮੈਂਬਰ ਤਨਵੀਨ ਸਿੰਘ ਮੱਕੜ, ਸਾਬਕਾ ਜ਼ਿਲ੍ਹਾ ਪ੍ਰਧਾਨ ਤਿਲਕ ਰਾਜ ਕਾਂਤੀ, ਕੁਲਦੀਪ ਕੁਮਾਰ ਅਭੀ, ਪਵਨ ਬੋਹਤ, ਦੀਪਕ ਬੇਦੀ, ਨੀਟਾ, ਰਾਜ ਕਪੂਰ, ਪਵਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਸਮਾਗਮ <br/> ਅਗਲੀ ਖ਼ਬਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਫ਼ਾਈ ਸੇਵਕਾਂ ਨਾਲ ਮਨਾਇਆ ਨਵਾਂ ਸਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।