04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕਲੱਬ ਨੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਅਜੀਤ ਡੈਸਕ 02-01-2026
ਕੋਟਕਪੂਰਾ, 1 ਜਨਵਰੀ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਹੌਰੀਆ ਦੀ ਅਗਵਾਈ 'ਚ ਧੁੰਦ ਕਾਰਨ ਸੜਕੀ ਹਾਦਸਿਆਂ ਤੋਂ ਬਚਾਅ ਲਈ ਕਲੱਬ ਵਲੋਂ ਸੈਂਕੜੇ ਵਾਹਨਾਂ 'ਤੇ ਰਿਫ਼ਲੈਕਟਰ ਲਾਏ ਗਏ | ਰਿਫਲੈਕਟਰ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਅਤੇ ਜ਼ਿਲ੍ਹਾ ਟੈ੍ਰਫ਼ਿਕ ਇੰਚਾਰਜ ਐਸ.ਆਈ. ਵਕੀਲ ਸਿੰਘ ਬਰਾੜ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਸਥਾਨਕ ਟਰੈਫਿਕ ਇੰਚਾਰਜ ਏ.ਐਸ.ਆਈ ਹਰਪਾਲ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਅਤੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਕਲੱਬ ਦੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਪੋ੍ਰ. ਐਚ.ਐਸ.ਪਦਮ ਜਨਰਲ ਸਕੱਤਰ, ਸੁਰਿੰਦਰ ਸਿੰਘ ਸਦਿਉੜਾ ਸੀਨੀਅਰ ਮੀਤ ਪ੍ਰਧਾਨ, ਸੁਨੀਲ ਕੁਮਾਰ ਬਿੱਟਾ ਗਰੋਵਰ ਉਪ ਚੇਅਰਮੈਨ ਆਦਿ ਨੇ ਕਿਹਾ ਕਿ ਕੜਾਕੇ ਦੀ ਸਰਦੀ, ਕੋਹਰੇ ਅਤੇ ਧੁੰਦ ਦੇ ਮੌਸਮ ਦੌਰਾਨ ਰਿਫ਼ਲੈਕਟਰਾਂ ਦੀ ਅਣਹੋਂਦ ਵਾਲੇ ਵਾਹਨ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ | ਇਸ ਮੌਕੇ ਮਾਸਟਰ ਮੁਖਤਿਆਰ ਸਿੰਘ ਮੱਤਾ, ਰਵਿੰਦਰਪਾਲ ਕੋਛੜ, ਓਮ ਪ੍ਰਕਾਸ਼ ਗੁਪਤਾ, ਡਾ. ਸੰਦੀਪ ਕੋਸ਼ਲ, ਹਰਦੀਪ ਸਿੰਘ ਫਿੱਡੂ ਭਲਵਾਨ, ਜਸਪਾਲ ਸਿੰਘ ਲਾਟਾ, ਵਰਿੰਦਰਪਾਲ ਸਿੰਘ ਅਰਨੇਜਾ, ਸੋਮਨਾਥ ਅਰੋੜਾ, ਕੈਪਟਨ ਰੂਪ ਚੰਦ, ਪਰਮਜੀਤ ਸਿੰਘ ਮੱਕੜ, ਅਵਤਾਰ ਸਿੰਘ ਮੱਕੜ, ਗੁਰਵਿੰਦਰ ਸਿੰਘ ਜਲਾਲੇਆਣਾ, ਅਮਰਦੀਪ ਸਿੰਘ ਸੋਨੂੰ, ਗੁਰਮੀਤ ਸਿੰਘ ਮੀਤਾ ਅਤੇ ਪੱਪਾ ਮਲਹੋਤਰਾ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸੁਖਜੀਤ ਕੌਰ ਮੱਕੜ ਨੇ ਬਾਂਝਪਣ 'ਤੇ ਪੱੱਛਮੀ ਬੰਗਾਲ 'ਚ ਦਿੱਤਾ ਲੈਕਚਰ ਅਗਲੀ ਖ਼ਬਰ ਲੰਭਵਾਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।