04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 02-01-2026
ਸਾਦਿਕ, 1 ਜਨਵਰੀ (ਆਰ.ਐਸ.ਧੁੰਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਸਾਦਿਕ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਭਾਈ ਰਵਿੰਦਰ ਸਿੰਘ ਨੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਅਤੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖੀ ਨੂੰ ਬਚਾਉਣ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ ਸੀ ਅਤੇ ਹੁਣ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰੂਆਂ ਦੇ ਪ੍ਰਕਾਸ਼ ਅਤੇ ਸ਼ਹੀਦੀ ਦਿਹਾੜੇ ਸ਼ਰਧਾ ਨਾਲ ਮਨਾ ਕੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰੰਥੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਗਰੇਜ਼ ਸਿੰਘ, ਗ੍ਰੰਥੀ ਬਲਵੀਰ ਸਿੰਘ, ਕਸ਼ਮੀਰ ਸਿੰਘ, ਨਿਰਮਲ ਸਿੰਘ, ਗੁਰਪਿਆਰ ਸਿੰਘ ਸੋਹੀ, ਚਰਨਜੀਤ ਸਿੰਘ, ਗੁਰਚਰਨ ਸਿੰਘ ਸਾਦਿਕ, ਸ਼ਿਵਰਾਜ ਸਿੰਘ ਸੰਧੂ, ਸੁਰਿੰਦਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਬਰਗਾੜੀ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਰਾਮਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।