04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਰਗਾੜੀ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 02-01-2026
ਬਰਗਾੜੀ, 1 ਜਨਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪੂਰੇ ਨਗਰ ਦੇ ਵੱਖ-ਵੱਖ ਪੜ੍ਹਾਵਾਂ ਤੇ ਹੁੰਦਾ ਹੋਇਆ ਸਮਾਪਤ ਹੋਇਆ | ਰਾਗੀ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਗਤਕਾ ਟੀਮ ਨੇ ਸ਼ਾਨਦਾਰ ਢੰਗ ਨਾਲ ਗਤਕੇ ਦੇ ਜੌਹਰ ਵਿਖਾਏ | ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਚੇਤ ਸਿੰਘ ਢਿੱਲੋਂ, ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਰਪੰਚ ਪ੍ਰਤਾਪ ਸਿੰਘ ਆਦਿ ਨੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਦਸਮੇਸ਼ ਪਿਤਾ ਜੀ ਦੇ ਉਪਦੇਸ਼ਾਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਅਮਰਪ੍ਰੀਤ ਢਿੱਲੋਂ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਗੁਰਚਰਨ ਸਿੰਘ ਢਿੱਲੋਂ, ਪੰਚ ਗੁਰਦਿੱਤ ਸਿੰਘ, ਮੱਖਣ ਸਿੰਘ, ਜੈ ਪਾਲ ਸ਼ਰਮਾ, ਵੀਰ ਚੰਦ ਸ਼ਰਮਾ, ਹਰਬੰਸ ਢਿੱਲੋਂ, ਬਲਵੰਤ ਸਿੰਘ ਫ਼ੌਜੀ, ਜੱਗਾ ਗੋਂਦਾਰਾ, ਕੁਲਦੀਪ ਸਿੰਘ ਗੋਂਦਾਰਾ, ਗੁਰਮੀਤ ਸਿੰਘ ਪੱਪੂ ਬਰਾੜ, ਵੇਦ ਪ੍ਰਕਾਸ਼ ਸ਼ਰਮਾ, ਬਾਲਾ ਸ਼ਰਮਾ, ਰਵਿੰਦਰ ਸ਼ਰਮਾ, ਬੂਟਾ ਢਿੱਲੋਂ, ਅਮਰਜੀਤ ਗੋਂਦਾਰਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ, ਗ੍ਰੰਥੀ ਬੁੱਧ ਸਿੰਘ, ਦਵਿੰਦਰ ਸਿੰਘ ਖ਼ਾਲਸਾ, ਸੁਖਮੰਦਰ ਸਿੰਘ, ਅਮਰ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।