04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ

ਅਜੀਤ ਡੈਸਕ 02-01-2026
ਸਾਦਿਕ, 1 ਜਨਵਰੀ (ਗੁਰਭੇਜ ਸਿੰਘ ਚੌਹਾਨ)-ਨੌਜਵਾਨ ਭਾਰਤ ਸਭਾ ਵਲੋਂ ਸਾਹਿਬਜ਼ਾਦਿਆਂ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦੀਪ ਸਿੰਘ ਵਾਲਾ ਵਿਚ ਕਿ੍ਕਟ ਟੂਰਨਾਮੈਂਟ, ਬੱਚਿਆਂ ਦੇ ਦਸਤਾਰ ਮੁਕਾਬਲੇ ਅਤੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਸਾਰੇ ਪ੍ਰੋਗਰਾਮ 3 ਜਨਵਰੀ ਤੱਕ ਚੱਲਣਗੇ | ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਮਾਣੂਕੇ, ਸਰਪੰਚ ਬਲਜਿੰਦਰ ਸਿੰਘ ਅÏਲਖ, ਸੁਖਜਿੰਦਰ ਸਿੰਘ ਮੈਂਬਰ, ਗੁਰਦੀਪ ਸਿੰਘ ਮੈਂਬਰ, ਜਸਵਿੰਦਰ ਸਿੰਘ ਮੈਂਬਰ ਨੇ ਰਿਬਨ ਕੱਟ ਕੇ ਇਸ ਸਮਾਗਮ ਦਾ ਉਦਘਾਟਨ ਕੀਤਾ | ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਮਾਣੂਕੇ ਨੇ ਕਿਹਾ ਕਿ ਦੀਪ ਸਿੰਘ ਵਾਲਾ ਵਿਖੇ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਵਿਚ 64 ਟੀਮਾਂ ਹਿੱਸਾ ਲੈ ਰਹੀਆਂ ਹਨ | ਹਰ ਰੋਜ਼ 16 ਟੀਮਾਂ ਖੇਡਿਆ ਕਰਨਗੀਆਂ ਅਤੇ ਤਿੰਨ ਤਾਰੀਕ ਨੂੰ ਫਾਈਨਲ ਮੁਕਾਬਲੇ ਕਰਵਾਏ ਜਾਣਗੇ | ਪੰਜਾਬ ਵਿਚੋਂ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਵਾਨੀ ਨੂੰ ਖ਼ੇਡਾਂ ਵਾਲੇ ਪਾਸੇ ਲਾਉਣਾ ਬਹੁਤ ਜ਼ਰੂਰੀ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਹਰ ਪਿੰਡ ਦੇ ਵਿਚ ਖੇਡ ਗਰਾਊਾਡ ਬਣਾਇਆ ਜਾਣਾ ਚਾਹੀਦਾ ਹੈ ਅਤੇ ਖੇਡਾਂ ਦਾ ਆਧੁਨਿਕ ਖੇਡ ਢਾਂਚਾ ਉਸਾਰਿਆ ਜਾਣਾ ਚਾਹੀਦਾ ਹੈ | ਖਿਡਾਰੀਆਂ ਦੀ ਡਾਇਟ ਦਾ ਪ੍ਰਬੰਧ ਹੋਣਾ ਚਾਹੀਦਾ ਹੈ | ਖਿਡਾਰੀਆਂ ਲਈ ਕੋਚ ਦਾ ਪ੍ਰਬੰਧ ਹੋਣਾ ਚਾਹੀਦਾ ਹੈ | ਹਰ ਪੱਧਰ ਦੀਆਂ ਖ਼ੇਡਾਂ 'ਚ ਖਿਡਾਰੀਆਂ ਨੂੰ ਜਿਵੇਂ ਖਿਡਾਰੀ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ, ਸਟੇਟ ਪੱਧਰੀ ਜਾਂ ਨੈਸ਼ਨਲ ਖ਼ੇਡਾਂ 'ਚ ਹਿੱਸਾ ਲੈਂਦੇ ਹਨ, ਉਸੇ ਤਰ੍ਹਾਂ ਦੀਆਂ ਉਨ੍ਹਾਂ ਨੂੰ ਨੌਕਰੀਆਂ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ | ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨ ਭਾਰਤ ਸਭਾ ਵਲੋਂ ਹਰ ਸਾਲ ਦੀਪ ਸਿੰਘ ਵਾਲਾ ਵਿਖੇ ਕਰਵਾਇਆ ਜਾਵੇਗਾ | ਆਉਣ ਵਾਲੇ ਸਮੇਂ ਵਿਚ ਇਸ ਪ੍ਰੋਗਰਾਮ ਨੂੰ ਹੋਰ ਵੀ ਵੱਡਾ ਕਰਕੇ ਖਿਡਾਰੀਆਂ ਨੂੰ ਵੱਡੇ ਇਨਾਮਾਂ ਤੇ ਨਕਦ ਰਾਸ਼ੀਆਂ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ | ਇਸ ਵਾਰ ਤਿੰਨ ਜਨਵਰੀ ਨੂੰ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲਿਆਂ 'ਚ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 21000 ਨਕਦ ਰਾਸ਼ੀ ਅਤੇ ਕੱਪ ਨਾਲ ਸਨਮਾਨਿਤ ਕੀਤਾ ਜਾਵੇਗਾ | ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 11000 ਨਕਦ ਰਾਸ਼ੀ ਅਤੇ ਇਕ ਅਪ ਨਾਲ ਸਨਮਾਨਿਤ ਕੀਤਾ ਜਾਵੇਗਾ | ਬੈਸਟ ਬਾਲਰ ਅਤੇ ਬੈਸਟ ਬੈਟਸਮੈਨ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਦਸਤਾਰ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਤੇ ਭਾਸ਼ਣ ਮੁਕਾਬਲੇ ਕਰਵਾ ਕੇ ਜੇਤੂਆਂ ਨੂੰ ਵਿਸ਼ੇਸ਼ ਸਨਮਾਨ ਕੀਤੇ ਜਾਣਗੇ | ਇਸ ਮੌਕੇ ਮੰਗਲ ਸਿੰਘ, ਦੁਨੀ ਸਿੰਘ, ਜਸਕਰਨ ਸਿੰਘ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਵਿਰੋਧ ਦੀ ਥਾਂ ਸਰਕਾਰ ਦਾ ਸਹਿਯੋਗ ਕਰੇ-ਜਥੇਦਾਰ ਮੁਲਤਾਨੀ ਅਗਲੀ ਖ਼ਬਰ ਬਰਗਾੜੀ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।