08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੁਲਿਸ ਵਲੋਂ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ •90 ਗੱਟੂ ਕੀਤੇ ਬਰਾਮਦ

ਅਜੀਤ ਡੈਸਕ 03-01-2026
ਫ਼ਰੀਦਕੋਟ, 2 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਚਾਇਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਜਿਸ ਤਹਿਤ ਥਾਣਾ ਜੈਤੋ ਵਲੋਂ ਇਕ ਦੋਸ਼ੀ ਨੂੰ 90 ਗੱਟੂ ਚਾਈਨਾ ਡੋਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਕਬਾਲ ਸਿੰਘ ਡੀ. ਐਸ. ਪੀ. (ਸਬ-ਡਵੀਜਨ) ਜੈਤੋ ਨੇ ਦੱਸਿਆ ਕਿ 31 ਦਸੰਬਰ ਨੂੰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਮੰਗਤ ਲਾਲ ਉਰਫ ਕਾਲਾ ਕਵਾੜੀਆ ਜੋ ਆਪਣੇ ਮਕਾਨ 'ਚ ਚਾਈਨਾ ਡੋਰ (ਪਲਾਸਟਿਕ ਡੋਰ) ਵੇਚਣ ਦਾ ਕੰਮ ਕਰ ਰਿਹਾ ਹੈ, ਜਿਸ ਨਾਲ ਮਨੁੱਖੀ ਤੇ ਪਸ਼ੂ/ਪੰਛੀਆਂ ਦੀਆਂ ਜਾਨਾਂ ਨੂੰ ਖਤਰੇ ਵਿਚ ਪਾਉਂਦਾ ਹੈ | ਜਿਸ ਉਪਰੰਤ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਮੰਗਤ ਲਾਲ ਉਰਫ਼ ਕਾਲਾ ਕਵਾੜੀਆਂ ਪੁੱਤਰ ਅਮੀ ਚੰਦ, ਜੋ ਕਿ ਮੁਕਤਸਰ ਰੋਡ, ਜੈਤੋ ਦਾ ਰਿਹਾਇਸ਼ੀ ਹੈ, ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ | ਇਸ ਸੰਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 217 ਦਰਜ ਰਜਿਸਟਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕੱਲ੍ਹ ਅਗਲੀ ਖ਼ਬਰ ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।