10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕਿਸਾਨ ਯੂਨੀਅਨ ਦੀ ਇਕੱਤਰਤਾ 'ਚ ਕੁਝ ਨਵੇਂ ਅਹੁਦੇਦਾਰਾਂ ਦੀ ਚੋਣ

ਅਜੀਤ ਡੈਸਕ 03-01-2026
ਕੋਟਕਪੂਰਾ, 2 ਜਨਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਕੁੁਲਵਿੰਦਰ ਸਿੰਘ ਹਰੀਏ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸਮਸ਼ੇਰ ਸਿੰਘ ਜਲਾਲੇਆਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ 'ਚ ਕੌਰ ਸਿੰਘ ਬਲਾਕ ਜਨਰਲ ਸਕੱਤਰ, ਗੁਰਮੀਤ ਸਿੰਘ ਕੋਹਾਰ ਵਾਲਾ, ਧਰਮ ਸਿੰਘ ਵਾਂਦਰ ਜਟਾਣਾ, ਸੁਰਜੀਤ ਸਿੰਘ ਵਾਂਦਰ ਜਟਾਣਾ, ਸ਼ੇਰ ਸਿੰਘ, ਗੁਰਸੇਵਕ ਸਿੰਘ, ਬਲਦੇਵ ਸਿੰਘ ਬਾਹਮਣ ਵਾਲਾ, ਲਖਵਿੰਦਰ ਸਿੰਘ ਮਚਾਕੀ ਮੱਲ ਸਿੰਘ, ਗੁਰਜੰਟ ਸਿੰਘ ਮਚਾਕੀ, ਭਗਵੰਤ ਸਿੰਘ ਕੋਠੇ ਸੈਣੀਆਂ ਹਾਜ਼ਰ ਸਨ | ਮੀਟਿੰਗ 'ਚ ਬਲਾਕ ਕੋਟਕਪੂਰਾ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ 'ਚ ਗੁਰਸੇਵਕ ਸਿੰਘ ਕੋਠੇ ਧਾਲੀਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਤੇਜਿੰਦਰ ਸਿੰਘ ਵਾਂਦਰ ਜਟਾਣਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਮੀਟਿੰਗ 'ਚ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨੀ ਮਸਲਿਆਂ 'ਤੇ ਵੀ ਚਰਚਾ ਕੀਤੀ ਗਈ |
ਪਿਛਲੀ ਖ਼ਬਰ ਨਵੇਂ ਸਾਲ ਮੌਕੇ ਲਾਇਬ੍ਰੇਰੀ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਿਟਾ. ਬੀ. ਪੀ. ਈ. ਓ. ਸੁਖਦੇਵ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ •ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।