18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਬੱਡੀ ਖਿਡਾਰਨ ਖ਼ੁਸ਼ੀ ਦੀ ਰਾਸ਼ਟਰੀ ਸਕੂਲ ਖੇਡਾਂ ਲਈ ਚੋਣ

ਅਜੀਤ ਡੈਸਕ 22-01-2026
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਆਂਧਰਾ ਪ੍ਰਦੇਸ਼ ਵਿਖੇ ਹੋ ਰਹੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਅੰਡਰ-14 ਨੈਸ਼ਨਲ ਸਟਾਈਲ ਕਬੱਡੀ ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਰਾਈਆਂਵਾਲਾ ਕਲਾਂ ਦੀ ਨੌਵੀਂ ਜਮਾਤ ਦੀ ਖਿਡਾਰਨ ਖ਼ੁਸ਼ੀ ਪੰਜਾਬ ਦੀ ਕਬੱਡੀ ਟੀਮ ਵਿਚ ਚੁਣੀ ਗਈ ਹੈ | ਸਕੂਲ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਕ ਸਾਧਾਰਨ ਗ਼ਰੀਬ ਪਰਿਵਾਰ ਦੀ ਲੜਕੀ ਵਲੋਂ ਪੰਜਾਬ ਸੂਬੇ ਦੀ ਟੀਮ ਵਿਚ ਖੇਡਣਾ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ | ਖ਼ੁਸ਼ੀ ਦੀ ਇਸ ਕਾਮਯਾਬੀ ਦਾ ਸਿਹਰਾ ਉਸ ਦੀ ਕੋਚ ਮਨਪ੍ਰੀਤ ਕੌਰ ਡੀ.ਪੀ.ਈ. ਨੂੰ ਜਾਂਦਾ ਹੈ ਜਿਨ੍ਹਾਂ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਬੱਚੀ ਇਸ ਮੁਕਾਮ 'ਤੇ ਪਹੁੰਚੀ ਹੈ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ 26 ਜਨਵਰੀ ਦੇ ਸਮਾਗਮ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਜਲਾਲਾਬਾਦ ਰੋਡ ਦਾ ਰੇਲਿੰਗ ਤੋਂ ਬਿਨਾ ਪੁਲ ਹਾਦਸਿਆਂ ਨੂੰ ਦੇ ਰਿਹਾ ਸੱਦਾ • ਕੋਈ ਵੀ ਵਿਭਾਗ ਜ਼ਿੰਮੇਵਾਰੀ ਲੈਣ ਨੂੰ ਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।