18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਰੋਮਾਣਾ ਅਜੀਤ ਸਿੰਘ 'ਚ ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਵੰਡਿਆ

ਅਜੀਤ ਡੈਸਕ 22-01-2026
ਬਾਜਾਖਾਨਾ, 21 ਜਨਵਰੀ (ਜਗਦੀਪ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਵਲੋਂ ਅੰਗਹੀਣ ਅਤੇ ਬਜ਼ੁਰਗ ਵਿਅਕਤੀਆਂ ਲਈ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦÏਰਾਨ ਪਿੰਡ ਅਜੀਤ ਸਿੰਘ, ਮੱਲਾ, ਡੋਡ, ਘਣੀਆਂ ਅਤੇ ਵਾੜਾ ਭਾਈ ਕਾ ਦੇ ਲੋੜਵੰਦ ਲੋਕਾਂ ਨੂੰ ਖੂੰਡੀਆਂ, ਗੋਡਿਆਂ ਦੀਆਂ ਬੈਲਟਾਂ ਕਰਨ ਵਾਲੀਆਂ ਮਸ਼ੀਨਾਂ, ਵਾਕਰ, ਵੀਲ੍ਹ ਚੇਅਰ, ਟਰਾਈ ਸਾਈਕਲ ਅਤੇ ਹੋਰ ਸਮਾਨ ਵੰਡਿਆ ਗਿਆ | ਪਿੰਡ ਦੇ ਕਲੱਬ ਪ੍ਰਧਾਨ ਅਜਮੇਰ ਸਿੰਘ ਨੇ ਜਸਪਾਲ ਸਿੰਘ ਪੰਜਗਰਾਈਾ ਨੂੰ ਸਮਾਜ ਸੇਵੀ ਕਾਰਜ ਲਈ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਾ ਸਿੰਘ ਵਾੜਾ ਭਾਈ ਕਾ, ਜਲੌਰ ਸਿੰਘ ਘਣੀਆ, ਰਮਨਦੀਪ ਕÏਰ ਰੋਮਾਣਾ ਅਜੀਤ ਸਿੰਘ ਵਾਲਾ, ਨਰੈਣ ਸਿੰਘ ਅਤੇ ਗੁਰਦੇਵ ਸਿੰਘ ਡੋਡ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਤਾਰ ਚੋਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਨੌਜਵਾਨ ਦੇ ਲਾਪਤਾ ਹੋਣ ਕਾਰਨ ਮਾਪੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।