18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਤਾਰ ਚੋਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 22-01-2026
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਦਰਸ਼ਨ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਢਾਬ ਗੁਰੂ ਕੀ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਹ ਜ਼ਮੀਨ ਠੇਕੇ 'ਤੇ ਲੈ ਕੇ ਖੇਤੀਬਾੜੀ ਕਰਦਾ ਹੈ | ਜ਼ਮੀਨ ਵਿਚ ਇਕ ਪਾਣੀ ਵਾਲੀ ਮੋਟਰ ਲੱਗੀ ਹੈ, ਜੋ ਕਿ ਮਿਤੀ 24/25 ਦਸੰਬਰ ਦੀ ਦਰਮਿਆਨੀ ਰਾਤ ਨੂੰ ਪਾਣੀ ਵਾਲੀ ਮੋਟਰ ਦੀ ਬਿਜਲੀ ਵਾਲੀ ਕੇਬਲ ਤਾਰ ਕਿਸੇ ਨਾਮਾਲੂਮ ਵਿਅਕਤੀ ਵਲੋਂ ਚੋਰੀ ਕਰ ਲਈ ਗਈ ਸੀ | ਇਸ ਤੋਂ ਇਲਾਵਾ ਮਿਤੀ 29/30-12-2025 ਨੂੰ ਚਰਨਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗੁਰੂ ਕੀ ਢਾਬ ਦੀ ਕੇਬਲ ਤਾਰ ਵੀ ਕਿਸੇ ਵਲੋਂ ਚੋਰੀ ਕੀਤੀ ਗਈ ਸੀ | ਜੋ ਮੁਦਈ ਵਲੋਂ ਕਾਫ਼ੀ ਪੜਤਾਲ ਕਰਨ 'ਤੇ ਅੱਜ ਪਤਾ ਲੱਗਾ ਕਿ ਉਨ੍ਹਾਂ ਦੀ ਕੇਬਲ ਤਾਰ ਖ਼ੁਸ਼ੀ ਰਾਮ, ਸੰਨੀ ਅਤੇ ਜਸ਼ਨਪ੍ਰੀਤ ਸਿੰਘ ਨੇ ਵਲੋਂ ਕਥਿਤ ਤੌਰ 'ਤੇ ਚੋਰੀ ਕੀਤੀ ਗਈ ਹੈ | ਇਸ ਸਬੰਧ 'ਚ ਪੁਲਿਸ ਵਲੋਂ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਸੱਤ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਰੋਮਾਣਾ ਅਜੀਤ ਸਿੰਘ 'ਚ ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।